PM ਮੋਦੀ ਅਤੇ CM ਯੋਗੀ ਨੂੰ ਮਾਰਨ ਦੀ ਧਮਕੀ, 26/11 ਵਰਗਾ ਅੱਤਵਾਦੀ ਹਮਲੇ ਦੀ ਕਹੀ ਗੱਲ

 ਨਵੀਂ ਦਿੱਲੀ: ਮੁੰਬਈ ਦੇ ਟ੍ਰੈਫਿਕ ਕੰਟਰੋਲ ਰੂਮ ਨੂੰ ਧਮਕੀ ਭਰਿਆ ਸੰਦੇਸ਼ ਮਿਲਿਆ ਹੈ। ਧਮਕੀ ‘ਚ ਦੋ ਵੱਡੇ ਨੇਤਾਵਾਂ ਨੂੰ ਮਾਰਨ ਦੀ ਗੱਲ ਕਹੀ ਗਈ ਹੈ।…

 ਨਵੀਂ ਦਿੱਲੀ: ਮੁੰਬਈ ਦੇ ਟ੍ਰੈਫਿਕ ਕੰਟਰੋਲ ਰੂਮ ਨੂੰ ਧਮਕੀ ਭਰਿਆ ਸੰਦੇਸ਼ ਮਿਲਿਆ ਹੈ। ਧਮਕੀ ‘ਚ ਦੋ ਵੱਡੇ ਨੇਤਾਵਾਂ ਨੂੰ ਮਾਰਨ ਦੀ ਗੱਲ ਕਹੀ ਗਈ ਹੈ। ਇੰਨਾ ਹੀ ਨਹੀਂ ਦੋਸ਼ੀਆਂ ਨੇ 26/11 ਵਰਗੇ ਅੱਤਵਾਦੀ ਹਮਲੇ ਲਈ ਤਿਆਰ ਰਹਿਣ ਦੀ ਧਮਕੀ ਵੀ ਦਿੱਤੀ।

ਮੁੰਬਈ ਪੁਲਸ ਨੇ ਮੰਗਲਵਾਰ ਨੂੰ ਦੱਸਿਆ ਕਿ ਟਰੈਫਿਕ ਕੰਟਰੋਲ ਰੂਮ ‘ਚ ਧਮਕੀ ਭਰਿਆ ਸੰਦੇਸ਼ ਮਿਲਿਆ ਹੈ। ਦੋਸ਼ੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨਿਸ਼ਾਨੇ ‘ਤੇ ਹਨ। ਅਧਿਕਾਰੀ ਨੇ ਅੱਗੇ ਕਿਹਾ ਕਿ ਨਾ ਸਿਰਫ ਦੋ ਨੇਤਾਵਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ, ਬਲਕਿ ਦੋਸ਼ੀਆਂ ਨੇ 26/11 ਵਰਗੇ ਅੱਤਵਾਦੀ ਹਮਲੇ ਲਈ ਤਿਆਰ ਰਹਿਣ ਦੀ ਧਮਕੀ ਵੀ ਦਿੱਤੀ ਸੀ। ਪੁਲਿਸ ਨੇ ਦੱਸਿਆ ਕਿ ਅਣਪਛਾਤੇ ਖ਼ਿਲਾਫ਼ ਆਈਪੀਸੀ ਦੀ ਧਾਰਾ 509 (2) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਇਸ ਸਾਲ 22 ਮਈ ਨੂੰ ਵੀ ਮੁੰਬਈ ਪੁਲਿਸ ਨੂੰ ਇੱਕ ਧਮਕੀ ਭਰਿਆ ਸੁਨੇਹਾ ਮਿਲਿਆ ਸੀ, ਜਿਸ ਵਿੱਚ ਇੱਕ ਅਣਪਛਾਤੇ ਵਿਅਕਤੀ ਨੇ ਲਿਖਿਆ ਸੀ ਕਿ ਉਹ ਬਹੁਤ ਜਲਦੀ ਮੁੰਬਈ ਵਿੱਚ ਧਮਾਕਾ ਕਰਨ ਵਾਲਾ ਹੈ। ਇਸ ਧਮਕੀ ਭਰੇ ਸੁਨੇਹੇ ਤੋਂ ਪੁਲਿਸ ਚੌਕਸ ਹੋ ਗਈ ਅਤੇ ਵਿਅਕਤੀ ਦੀ ਪਛਾਣ ਕਰਕੇ ਘੰਟਿਆਂ ਬੱਧੀ ਪੁੱਛਗਿੱਛ ਕੀਤੀ ਗਈ।

Leave a Reply

Your email address will not be published. Required fields are marked *