Flood news: ਉੱਜ ਤੇ ਰਾਵੀ ਦਰਿਆ ‘ਚ ਢਾਈ ਲੱਖ ਕਿਊਸਿਕ ਤੋਂ ਵੱਧ ਪਾਣੀ ਛੱਡਿਆ, ਸਾਰੇ ਗੇਟ ਖੋਲ੍ਹੇ

ਕਲਾਨੌਰ : ਪਹਾੜੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਭਾਰੀ ਬਾਰਿਸ਼ ਕਾਰਨ ਦਰਿਆਵਾਂ ਅਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਜਿਸ ਤਹਿਤ ਬੁੱਧਵਾਰ ਸਵੇਰੇ ਇੱਕ…

ਕਲਾਨੌਰ : ਪਹਾੜੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਭਾਰੀ ਬਾਰਿਸ਼ ਕਾਰਨ ਦਰਿਆਵਾਂ ਅਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਜਿਸ ਤਹਿਤ ਬੁੱਧਵਾਰ ਸਵੇਰੇ ਇੱਕ ਵਾਰ ਫਿਰ ਉੱਜ ਦਰਿਆ ਵਿੱਚ ਅੱਜ 171797 ਕਿਊਸਿਕ ਪਾਣੀ ਛੱਡਿਆ ਗਿਆ ਹੈ।

ਉੱਜ ਦਰਿਆ ਵਿੱਚ 171797 ਕਿਊਸਿਕ ਪਾਣੀ ਛੱਡਣ ਸਬੰਧੀ ਜਾਣਕਾਰੀ ਦਿੱਤੀ ਸੀ ਅਤੇ ਕਿਹਾ ਸੀ ਕਿ ਸਵੇਰੇ 8:00 ਵਜੇ ਮਕੌੜਾ ਪੱਤਣ ਕੋਲ ਰਾਵੀ ਵਿੱਚ ਆਣ ਮਿਲਿਆ ਅਤੇ ਉਸ ਤੋਂ ਦੋ ਘੰਟੇ ਬਾਅਦ ਕਰੀਬ ਦੁਪਹਿਰ 10:00 ਵਜੇ ਧਰਮਕੋਟ ਪੱਤਣ, ਘੋਨੇਵਾਲ ਡੇਰਾ ਬਾਬਾ ਨਾਨਕ ਤੱਕ ਪਹੁੰਚ ਗਿਆ ਹੈ।

ਉੱਜ ਤੇ ਰਾਵੀ ਦਰਿਆ ਵਿੱਚ ਛੱਡੇ ਗਏ ਪਾਣੀ ਸਬੰਧੀ ਡਰੇਨ ਵਿਭਾਗ ਦੇ ਐਕਸੀਅਨ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਸਾਰੇ ਗੇਟ ਖੋਲ ਦਿੱਤੇ ਗਏ ਹਨ ਅਤੇ ਅੱਠ ਵਜੇ ਦੇ ਕਰੀਬ ਮਕੌੜਾ ਪੱਤਣ ਤੇ ਢਾਈ ਲੱਖ ਤੋਂ ਵੱਧ ਕਿਊਸਿਕ ਪਾਣੀ ਮਾਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਤੇ ਡਰੇਨ ਪੂਰੀ ਤਰ੍ਹਾਂ ਚੌਕਸ ਹੈ।ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਟੋਲ ਫਰੀ ਨੰਬਰ 1800-180-1852 ਜਾਂ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 ਉੱਪਰ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ।

Leave a Reply

Your email address will not be published. Required fields are marked *