ਕੇਜਰੀਵਾਲ ਦੇ ਹੱਕ ‘ਚ ਆਏ ਨਵਜੋਤ ਸਿੱਧੂ, ਕਹੀ ਇਹ ਵੱਡੀ ਗੱਲ

ਚੰਡੀਗੜ੍ਹ: ਆਮ ਆਦਮੀ ਪਾਰਟੀ ਅੱਜ ਕੱਲ ਪੰਜਾਬ ਕਾਂਗਰਸ ਨਾਲ ਗੱਠਜੋੜ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸੇ ਦੌਰਾਨ ਨਵਜੋਤ ਸਿੱਧੂ ਦਾ ਹੈਰਾਨ…

ਚੰਡੀਗੜ੍ਹ: ਆਮ ਆਦਮੀ ਪਾਰਟੀ ਅੱਜ ਕੱਲ ਪੰਜਾਬ ਕਾਂਗਰਸ ਨਾਲ ਗੱਠਜੋੜ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸੇ ਦੌਰਾਨ ਨਵਜੋਤ ਸਿੱਧੂ ਦਾ ਹੈਰਾਨ ਕਰਨ ਵਾਲਾ ਬਿਆਨ ਸਾਹਮਣੇ ਆ ਰਿਹਾ ਹੈ ਜਿਸ ਵਿਚ ਉਨ੍ਹਾਂ ਨੇ ‘ਆਪ’  ਦਾ ਸਮਰਥਨ ਕੀਤਾ ਹੈ। ਦੱਸ ਦੇਈਏ ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਨੇ ਆਰਡੀਨੈਂਸ ਦੇ ਮੁੱਦੇ ‘ਤੇ ਅਰਵਿੰਦ ਕੇਜਰੀਵਾਲ ਨਾਲ ਸਹਿਮਤੀ ਪ੍ਰਗਟਾਈ ਹੈ। ਉੱਥੇ ਹੀ ਪੰਜਾਬ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅੱਜ ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ ਨਾਲ ਮੁਲਾਕਾਤ ਕਰਨਗੇ।

ਸਿੱਧੂ ਨੇ ਹਾਈ ਕਮਾਨ ਨਾਲ ਸਹਿਮਤੀ ਪ੍ਰਗਟਾਈ

ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੀ ਹਾਈ ਕਮਾਨ ਦੇ ਵਿਚਾਰਾਂ ਨਾਲ ਸਹਿਮਤੀ ਪ੍ਰਗਟਾਈ ਨਾਲ ਹੀ ਰਾਜਪਾਲ ਅਤੇ  ਲੈਫਟੀਨੈਂਟ ਗਵਰਨਰ ਚੁਣੇ ਹੋਏ ਨੁਮਾਇੰਦਿਆਂ ਨੂੰ ਆਪਣੀ ਕੱਠਪੁਤਲੀ ਬਣਾਉਣ ਦੀ ਗੱਲ ਵੀ ਕਹੀ ਸੀ। ਇੱਕ ਪਾਸੇ ਪੰਜਾਬ ਕਾਂਗਰਸ ਦਾ ਕਹਿਣਾ ਕੀ ਉਹ ‘ਆਪ’ ਦੇ ਸਖ਼ਤ ਖ਼ਿਲਾਫ਼ ਹੈ ਪਰ ਦੂਜੇ ਪਾਸੇ ਨਵਜੋਤ ਸਿੱਧੂ ਦਿੱਲ੍ਹੀ ਆਰਡੀਨੈਂਸ ਦੇ ਮੁੱਦੇ ‘ਤੇ ‘ਆਪ’ ਦਾ ਸਾਥ ਦੇ ਰਿਹਾ ਹੈ।

ਦਿੱਲੀ ਵਿੱਚ ਰਾਜਪਾਲ ਦੇ ਦਖ਼ਲ ਤੇ ਵੱਡਾ ਬਿਆਨ

ਜਿਕਰਯੋਗ ਹੈ ਕਿ ਦਿੱਲੀ ਸਰਕਾਰ ਦੀਆਂ ਸ਼ਕਤੀਆਂ ਨੂੰ ਲੈ ਕੇ ਉਪ ਰਾਜਪਾਲ ਅਤੇ ‘ਆਪ’ ਸਰਕਾਰ ਵਿਚਾਲੇ ਕਾਫੀ ਸਮੇਂ ਤੋਂ ਟਕਰਾਅ ਜਾਰੀ ਹੈ। ‘ਆਪ’ ਕੇਂਦਰ ਸਰਕਾਰ ਵੱਲੋਂ ਲਿਆਂਦੇ ਆਰਡੀਨੈਂਸ ਦਾ ਸਖ਼ਤ ਵਿਰੋਧ ਕਰ ਰਹੀ ਹੈ। ਹੁਣ ਆਰਡੀਨੈਂਸ ਦੇ ਮੁੱਦੇ ‘ਤੇ ‘ਆਪ’ ਨੂੰ ਕਾਂਗਰਸ ਦਾ ਸਮਰਥਨ ਮਿਲਿਆ ਹੈ।

ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਰਾਜਪਾਲ ਅਤੇ ਲੈਫਟੀਨੈਂਟ ਗਵਰਨਰ ਚੁਣੇ ਹੋਏ ਨੁਮਾਇੰਦਿਆਂ ਨੂੰ ਆਪਣੀ ਕੱਠਪੁਤਲੀ ਨਹੀਂ ਬਣਾ ਸਕਦੇ। ਸਿੱਧੂ ਨੇ ਕਿਹਾ ਕਿ ਐਲ ਜੀ ਕਿਸੇ ਵੀ ਚੁਣੀ ਹੋਈ ਸਰਕਾਰ ਨੂੰ ਨਿਰਦੇਸ਼ ਨਹੀਂ ਦੇ ਸਕਦੇ।

ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਦੀਆਂ ਵਿਰੋਧੀ ਧਿਰਾਂ ਨੂੰ ਇੱਕਠੇ ਹੋ ਕੇ ਵੱਡੇ ਬਦਲਾਅ ਲਿਆਉਣੇ ਚਾਹੀਦੇ ਹਨ।

Leave a Reply

Your email address will not be published. Required fields are marked *