ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਮਾਮਲਾ ਇਟਲੀ ਤੋ ਸਾਹਮਣੇ ਆਇਆ ਹੈ ਜਿੱਥੇ ਇਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬੀ ਨੌਜਵਾਨ ਸਾਈਕਲ ਤੇ ਸਵਾਰ ਹੋ ਕੇ ਅਪਣੇ ਘਰ ਜਾ ਰਿਹਾ ਸੀ ਕਿ ਅਚਾਨਕ ਹੀ ਇਕ ਤੇਜ ਰਫ਼ਤਾਰ ਕਾਰ ਨੇ ਪੰਜਾਬੀ ਨੌਜਵਾਨ ਨੂੰ ਕੁਚਲ ਦੀਆਂ ਜਿਸ ਕਾਰਨ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ।
ਇਸ ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਤੇਜ ਰਫ਼ਤਾਰ ਕਾਰ ਨੂੰ ਇਕ ਇਟਲੀ ਦੀ ਹੀ ਰਹਿਣ ਵਾਲੀ ਕੁੜੀ ਚਲਾ ਰਹੀ ਸੀ ਜਿਸ ਨੇ ਨੌਜਵਾਨ ਦੀ ਜਾਨ ਲੈ ਲਈ। ਦੂਜੇ ਪਾਸੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਜਲੰਧਰ ਦੇ ਪਿੰਡ ਰਹਿਣ ਵਾਲਾ ਹੈ ਤੇ ਕਾਫੀ ਸਮੇਂ ਤੋਂ ਹੀ ਇਟਲੀ ਚ ਰਹਿ ਰਿਹਾ ਹੈ। ਫਿਲਹਾਲ ਨੌਜਵਾਨ ਦੀ ਮੌਤ ਦੀ ਖਬਰ ਸੁਣਕੇ ਉਸਦੇ ਘਰ ਚ ਮਾਤਮ ਦਾ ਮਾਹੌਲ ਬਣ ਗਿਆ ਹੈ। ਨਾਲ ਹੀ ਪੁਲਿਸ ਨੇ ਮਹਿਲਾ ਖਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

