ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਦਿੱਲੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਵੱਲੇ ਆਪਣਾ ਅਹੁਦਾ ਛੱਡ ਦੇਣ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਜੀਕੇ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਸੂਤਰਾਂ ਤੋਂ ਪਤਾ ਚਲਿਆ ਹੈ ਕਿ ਜੀਕੇ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਉਹਨਾਂ ਨੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਹੈ ਤੇ ਨਾ ਹੀ ਉਹਨਾਂ ਨੇ ਪਾਰਟੀ ਨੂੰ ਛੱਡਿਆ ਹੈ।
ਉਹ ਕੁਝ ਦਿਨਾਂ ਲਈ ਦਿੱਲੀ ਤੋਂ ਬਾਹਰ ਜਾ ਰਹੇ ਹਨ ਜਿਸ ਕਾਰਨ ਉਹਨਾਂ ਨੇ ਆਪਣੇ ਦਫਤਰ ਦਾ ਸਾਰਾ ਕੰਮ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਸੌਂਪਿਆ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ 550ਵੇਂ ਪ੍ਰਕਾਸ਼ ਪੂਰਬ ਦੇ ਕੰਮਾਂ ਵਿੱਚ ਰੁਝਿਆ ਰਹਿਣ ਕਾਰਨ ਹੀ ਉਹਨਾਂ ਨੇ ਇਹ ਫੈਸਲਾ ਲਿਆ ਹੈ। ਨਾ ਕਿ ਉਹਨਾ ਨੇ ਪਾਰਟੀ ਅਤੇ ਅਹੁਦੇ ਨੂੰ ਤਿਆਗ ਦਿੱਤਾ ਹੈ।


