ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ਼੍ਰੋਮਣੀ ਅਕਾਲੀ ਦਲ ਵਿੱਚੋਂ ਅਸਤੀਫਾ ਦੇ ਚੁੱਕੇ ਸੁਖਦੇਵ ਸਿੰਘ ਢੀਂਡਸਾ ਖਿਡਾਰੀਆਂ ਨੂੰ ਸਨਮਾਨਿਤ ਪ੍ਰੋਗਰਾਮ ਵਿੱਖੇ ਦਿਖਾਈ ਦਿੱਤੇ। ਜਿਸ ਤੋਂ ਬਾਅਦ ਨਵੀਂ ਰਾਜਨੀਤੀ ਸ਼ੁਰੂ ਹੋ ਗਈ ਹੈ। ਦੱਸਣਯੋਗ ਗੱਲ ਹੈ ਕਿ ਸੁਖਦੇਵ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਤੋ ਆਪਣੇ ਸਾਰ ਅਹੁਦੀਆਂ ਤੋਂ ਅਸਤੀਫਾ ਦੇ ਦਿੱਤਾ ਹੈ। ਜਦੋ ਉਹਨਾਂ ਤੋਂ ਅਸਤੀਫਾ ਦੇਣ ਦਾ ਕਾਰਨ ਪੁੱਛਿਆ ਸੀ ਤਾਂ ਉਹਨਾਂ ਨੇ ਅਸਤੀਫਾ ਦੇਣ ਦਾ ਕਾਰਨ ਸਿਹਤ ਦਾ ਖਰਾਬ ਹੋਣ ਨੂੰ ਦੱਸਿਆ ਸੀ।
ਨਾਲ ਹੀ ਦੱਸਣਯੋਗ ਗੱਲ ਇਹ ਵੀ ਹੈ ਕਿ ਸੁਖਦੇਵ ਸਿੰਘ ਢੀਂਡਸਾ ਪਟਿਆਲਾ ਵਿੱਚ ਹੋਈ ਅਕਾਲੀ ਦਲ ਦੀ ਰੈਲੀ ਵਿੱਚ ਵੀ ਸ਼ਾਮਲ ਨਹੀਂ ਹੋਏ ਸੀ। ਪਰ ਉਹ ਕਾਂਗਰਸ ਨਾਲ ਸਨਮਾਨਿਤ ਪ੍ਰੋਗਰਾਮ ਵਿੱਚ ਜਰੂਰ ਸ਼ਾਮਲ ਹੋ ਗਏ ਜਿਸ ਤੋਂ ਬਾਅਦ ਇਹ ਸਵਾਲ ਖੜਾ ਹੁੰਦਾ ਹੈ ਕਿ ਉਹ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਦੂਜੇ ਪਾਸੇ ਸੁਖਦੇਵ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਉਹਨਾਂ ਨੂੰ ਕਾਂਗਰਸ ਸਰਕਾਰ ਨੇ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਪੱਤਰ ਦਿੱਤਾ ਸੀ ਜਿਸ ਕਾਰਨ ਉਹ ਸਮਾਗਮ ਵਿੱਚ ਸ਼ਾਮਲ ਹੋਏ। ਪਰ ਇੱਥੇ ਹੀ ਸੋਚਣ ਵਾਲੀ ਗੱਲ ਇਹ ਵੀ ਹੈ ਕਿ ਪਟਿਆਲਾ ਰੈਲੀ ਵਿੱਚ ਸ਼ਾਮਲ ਹੋਣ ਲਈ ਕਈ ਸੀਨੀਅਰ ਆਗੁਆਂ ਨੇ ਉਹਨਾਂ ਦੇ ਤਰਲੇ ਕੀਤੇ ਸੀ ਪਰ ਉਹ ਨਹੀਂ ਗਏ ਪਰ ਅਚਾਨਕ ਹੀ ਉਹ ਕਾਂਗਰਸ ਨਾਲ ਸਮਾਗਮ ਵਿੱਚ ਸ਼ਾਮਲ ਹੋ ਗਏ ਜਿਸ ਕਾਰਨ ਨਵੀਂ ਰਾਜਨੀਤੀ ਸ਼ੁਰੂ ਹੋ ਗਈ ਹੈ।


