ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਸਿਆਸਤ ਨੂੰ ਆਪਣੇ ਹੱਥ ਵਿੱਚ ਲੈਣ ਤੋਂ ਪਹਿਲਾ ਪੰਜਾਬ ਦੇ ਲੌਕਾਂ ਦੇ ਨਾਲ ਵਾਅਦਾ ਕੀਤਾ ਸੀ ਕਿ ਉਹ ਹਰ ਘਰ ਨੌਕਰੀ ਦੇਣਗੇ ਪਰ ਪੰਜਾਬ ਦੀ ਸਿਆਸਤ ਨੂੰ ਹਾਸਲ ਕਰਨ ਤੋਂ ਬਾਅਦ ਪੰਜਾਬ ਸਰਕਾਰ ਆਪਣੇ ਕੀਤੇ ਸਾਰੇ ਵਾਅਦੇ ਭੁੱਲ ਗਈ ਹੈ।
ਉੱਥੇ ਹੀ ਦੂਜੇ ਪਾਸੇ ਇਹ ਖਬਰ ਵੀ ਸਾਹਮਣੇ ਆ ਰਹੀ ਹੈ ਕਿ ਪੰਜਾਬ ਸਰਕਾਰ ਜਲਦ ਹੀ ਪੰਜਾਬ ਦੇ ਕਰੀਬ 5 ਲੱਖ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਤਿਆਰੀ ਕਰ ਰਹੀ ਹੈ। ਜੀ ਹਾਂ ਸੂਤਰਾਂ ਤੋਂ ਪਤਾ ਲਗਿਆ ਹੈ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਸਾਰੇ ਵਿਭਾਗਾਂ ਨੂੰ ਹਿਦਾਇਤ ਦਿੱਤੀ ਹੈ ਕਿ ਉਹ ਵਿਭਾਗ ਦੇ ਖਾਲੀ ਆਸਾਮੀਆਂ ਦੇ ਬਾਰੇ ਦੱਸਣ ਤਾਂਕਿ ਇਹਨਾਂ ਖਾਲੀ ਥਾਂਵਾਂ ਨੂੰ ਭਰੀਆ ਜਾ ਸਕੇ।
ਪੰਜਾਬ ਸਰਕਾਰ ਨੇ ਇਹ ਹਿਦਾਇਤ ਖਾਸ ਤੌਂਰ ਤੇ ਸਿੱਖਿਆ ਵਿਭਾਗ, ਫੂਡ ਤੇ ਸਪਲਾਈ ਵਿਭਾਗ ਨੂੰ ਦਿੱਤੇ ਹਨ। ਦੱਸਣਯੋਗ ਗੱਲ ਇਹ ਹੈ ਕਿ ਪੰਜਾਬ ਵਿੱਚ ਨੌਜਵਾਨ ਨਸ਼ੇ ਦੇ ਆਦੀ ਹੋ ਰਹੇ ਹਨ ਜਿਸ ਕਾਰਨ ਉਹ ਆਪਣੀ ਜਿੰਦਗੀ ਨੂੰ ਨਸ਼ੇ ਦੇ ਹਵਾਲੇ ਕਰ ਰਹੇ ਹਨ। ਦੂਜੇ ਪਾਸੇ ਇਹ ਕਹਿਣਾ ਵੀ ਗਲਤ ਨਹੀਂ ਹੋਵੇਗਾ ਕਿ ਪੰਜਾਬ ਦੇ ਬੇਰੋਜਗਾਰ ਨੌਜਵਾਨ ਹੀ ਗਲਤ ਕੰਮਾਂ ਵੱਲ ਵੱਧ ਰਹੇ ਹਨ ਜੇਕਰ ਉਹਨਾਂ ਨੂੰ ਸਹੀ ਰਾਸਤਾ ਦਿਖਾਇਆ ਜਾਵੇ ਤਾਂ ਉਹ ਆਪਣੀ ਜਿੰਦਗੀ ਨੂੰ ਸੁਧਾਰ ਸਕਣਗੇ।


