ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਪੁਲਿਸ ਮੁਲਾਜ਼ਮਾਂ ਨੂੰ ਜਲਦੀ ਹੀ ਤਰੱਕੀ ਦਿੱਤੀ ਜਾਣ ਦੀ ਖਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਪਤਾ ਚਲਿਆ ਹੈ ਕਿ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨੇ ਕਿਹਾ ਕਿ ਜਲਦ ਹੀ ਪੁਲਿਸ ਵਿਭਾਗ ਦੇ 4000 ਪੁਲਿਸ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਜਾਵੇਗੀ।
ਜਿਸਦਾ ਕੰਮ ਵੀ ਸ਼ੁੁਰੂ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਡੀਜੀਪੀ ਸੁਰੇਸ਼ ਅਰੋੜਾ ਨੇ ਸਹਾਇਕ ਸਬ ਇੰਸਪੈਕਟਰ (ਏਐਸਆਈ)ਕਰਮਜੀਤ ਸਿੰਘ ਅਤੇ ਹਵਲਦਾਰ ਜਗਦੀਸ਼ ਕੁਮਾਰ ਨੂੰ ਸਨਮਾਨਿਤ ਕੀਤਾ। ਦੋਹਾਂ ਅਧਿਕਾਰਿਆਂ ਨੂੰ ਨਗਦ ਇਨਾਮ ਦਿੱਤਾ ਗਿਆ ਤੇ ਨਾਲ ਹੀ ਉਹਨਾਂ ਦੀ ਇਮਾਨਦਾਰੀ ਤੇ ਵੀ ਮਾਣ ਪ੍ਰਗਟ ਕੀਤਾ।

