ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਗੁਰੂ ਨਗਰੀ ਅੰਮ੍ਰਿਤਸਰ ਵਿੱਚ ਇਕ ਦਿਲ-ਦਹਿਲਾਉਣ ਵਾਲਾ ਹਾਦਸਾ ਹੋਇਆ ਜਿਸ ਕਾਰਨ ਕਰੀਬ 60 ਤੋਂ ਵੀ ਵੱਧ ਲੋਕਾਂ ਦੀ ਜਾਨ ਚਲੀ ਗਈ।
ਇਹ ਦਿਲ-ਦਹਿਲਾਉਣ ਵਾਲਾ ਹਾਦਸਾ ਦੁਸਹਿਰੇ ਦੇ ਉਤਸਵ ਦੌਰਾਨ ਹੋਇਆ। ਦੱਸ ਦਈਏ ਕਿ 300 ਦੇ ਕਰੀਬ ਲੋਕ ਰਾਵਣ ਦਹਿਨ ਦੇਖ ਰਹੇ ਸੀ ਜਿਵੇਂ ਹੀ ਰਾਵਣ ਨੂੰ ਅੱਗ ਲਗੀ ਉਸੇ ਦੌਰਾਨ ਇਕ ਤੇਜ ਰਫਤਾਰ ਟ੍ਰੇਨ ਨੇ ਲੋਕਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ।
ਇਹ ਹਾਦਸਾ ਇਹਨਾਂ ਦਰਦਨਾਕ ਹੈ ਕਿ ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਹ ਹਾਦਸਾ ਅੰਮ੍ਰਿਤਸਰ ਵਿੱਖੇ ਜੌੜਾ ਬਾਜਾਰ ਨੇੜੇ ਹੋਇਆ ਸੀ ਤੇ ਟ੍ਰੇਨ ਪਠਾਨਕੋਟ ਤੋਂ ਅੰਮ੍ਰਿਤਸਰ ਨੂੰ ਜਾ ਰਹੀ ਸੀ। ਇਸ ਦਰਦਨਾਕ ਹਾਦਸੇ ਵਿੱਚ ਕਰੀਬ 60 ਤੋਂ ਵੱਧ ਲੋਕ ਹਾਦਸੇ ਦਾ ਸ਼ਿਕਾਰ ਹੋਏ ਤੇ ਨਾਲ ਹੀ ਕਈ ਲੋਕ ਇਸ ਹਾਦਸੇ ਵਿੱਚ ਜਖਮੀ ਹੋ ਗਏ ਹੈ।
ਜਿਹਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਹਾਦਸੇ ਦੇ ਬਾਅਦ ਤੋਂ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਪ੍ਰਗਟ ਕੀਤਾ ਹੈ ਤੇ ਨਾਲ ਹੀ ਜਖਮੀਆਂ ਦਾ ਮੁਫਤ ਇਲਾਜ ਕਰਨ ਦਾ ਵੀ ਆਦੇਸ਼ ਦਿੱਤਾ ਹੈ।
ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ ਪੰਜ ਪੰਜ ਲੱਖ ਦੀ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਹਾਦਸੇ ਤੇ ਦੁੱਖ ਪ੍ਰਗਟ ਕੀਤਾ ਹੈ ਤੇ ਨਾਲ ਹੀ ਉਹਨਾਂ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 2-2 ਲੱਖ ਦੇਣ ਐਲਾਨ ਕੀਤਾ ਹੈ।




