ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਫਿਰੋਜਪੁਰ ਚ ਇਕ ਵੱਡਾ ਸੜਕੀ ਹਾਦਸਾ ਵਾਪਰਿਆ | ਜਿੱਥੇ ਫਿਰੋਜ਼ਪੁਰ-ਫਾਜ਼ਿਲਕਾ ਮੁੱਖ ਮਾਰਗ ‘ਤੇ ਬਲੈਰੋ ਗੱਡੀ ਅਤੇ ਮੋਟਰ-ਸਾਈਕਲ ਦੀ ਭਿਆਨਕ ਟੱਕਰ ਹੋ ਗਈ | ਜਿਸ ਚ ਮੋਟਰ ਸਾਈਕਲ ਸਵਾਰ ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਗੱਡੀ ਚਾਲਕ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ |
ਸਬ ਇੰਸਪੈਕਟਰ ਗੁਰਦਿਆਲ ਸਿੰਘ ਨੇ ਦੱਸਿਆ ਕਿ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟ-ਮਾਰਟਮ ਲਈ ਫਿਰੋਜ਼ਪੁਰ ਵਿਖੇ ਭੇਜਿਆ ਜਾ ਰਿਹਾ ਹੈ ਅਤੇ ਮ੍ਰਿਤਕਾਂ ਦੇ ਪੁੱਤਰ ਰਾਜ ਕੁਮਾਰ ਦੇ ਬਿਆਨਾਂ ਤੋਂ ਇਲਾਵਾ ਗੱਡੀ ਦੇ ਕਾਗਜ਼ਾਂ ਦੇ ਆਧਾਰ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Watch Video
https://youtu.be/jkEShJjJGCE
