ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: #MeToo ਮੁਹਿੰਮ ਦੇ ਜਾਲ ‘ਚ ਪੰਜਾਬ ਦਾ ਇਕ ਮੰਤਰੀ ਆ ਫਸਿਆ ਹੋਇਆ। ਜਿਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਵੀ ਕਾਫੀ ਗਰਮਾਈ ਹੋਈ ਨਜਰ ਆ ਰਹੀ ਹੈ। ਪੰਜਾਬ ਦੇ ਮੰਤਰੀ ਤੇ ਲੱਗੇ ਦੋਸ਼ਾਂ ਦੇ ਕਾਰਨ ਸੀਐਮ ਕੈਪਟਨ ਅਮਰਿੰਦਰ ਸਿੰਘ ਦੇ ਵੀ ਕਈ ਸਵਾਲ ਉਠਾਏ ਜਾ ਰਹੇ ਹਨ।
ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਿਆ ਤੇ ਨਾਲ ਹੀ ਉਹਨਾਂ ਨੇ ਆਰੋਪੀ ਮੰਤਰੀ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
ਨਾਲ਼ ਹੀ ਸੁਖਬੀਰ ਬਾਦਲ ਨੇ ਇਹ ਵੀ ਕਿਹਾ ਉਸ ਕੈਬਨਿਟ ਮੰਤਰੀ ਨੂੰ ਬਰਖਾਸਤ ਕਰ ਦੇਣ ਦੀ ਵੀ ਮੰਗ ਕੀਤੀ ਹੈ। ਸੁਖਬੀਰ ਬਾਦਲ ਨੇ ਆਪਣੀ ਗੱਲ ਨੂੰ ਜਾਰੀ ਰਖਦੇ ਹੋਏ ਕਿਹਾ ਕਿ ਕੈਬਨਿਟ ਮੰਤਰੀ ਨੂੰ ਬੇਨਕਾਬ ਕੀਤਾ ਜਾਣਾ ਚਾਹਿਦਾ ਹੈ।


