ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅਕਾਲੀ ਦਲ ਦੇ ਆਈਟੀ ਵਿੰਗ ਲਈ ਇਕ ਅਹਿਮ ਫੈਸਲਾ ਸੁਣਾਇਆ ਹੈ।
ਮਿਲੀ ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਨੇ ਆਈਟੀ ਵਿੰਗ ਦਾ ਪ੍ਰਧਾਨ ਨਛੱਤਰ ਸਿੰਘ ਗਿੱਲ ਨੂੰ ਨਿਯੁਕਤ ਕੀਤਾ ਹੈ। ਨਛੱਤਰ ਗਿੱਲ ਬਾਰੇ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਉਹ ਇਕ ਮਿਹਨਤੀ ਅਤੇ ਪੜੇ ਲਿਖੇ ਨੌਜਵਾਨ ਹਨ ਨਾਲ ਹੀ ਉਹ ਸੋਸ਼ਲ ਮੀਡਿਆ ਰਾਹੀ ਉਹਨਾ ਦੀ ਪਾਰਟੀ ਦੇ ਨਾਲ ਜੁੜੇ ਹੋਏ ਹਨ।

