AAP ਪਾਰਟੀ ਨੇ ਲੋਕ ਸਭਾ ਚੋਣਾਂ ਲਈ ਭਗਵੰਤ ਮਾਨ ਸਮੇਤ 5 ਉਮੀਦਵਾਰਾਂ ਦਾ ਕੀਤਾ ਐਲਾਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਆਪ ਪਾਰਟੀ ਨੇ ਲੋਕ ਸਭਾ ਚੋਣਾਂ ਲਈ 5 ਉਮੀਦਵਾਰਾਂ ਦੇ ਨਾਂ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਇਹਨਾਂ ਪੰਜ ਨਾਂਅ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਆਪ ਪਾਰਟੀ ਨੇ ਲੋਕ ਸਭਾ ਚੋਣਾਂ ਲਈ 5 ਉਮੀਦਵਾਰਾਂ ਦੇ ਨਾਂ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਇਹਨਾਂ ਪੰਜ ਨਾਂਅ ਵਿੱਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ, ਫਰੀਦਕੋਟ ਤੋਂ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ, ਹੁਸ਼ਿਆਰਪੁਰ ਤੋਂ ਰਵਜੋਤ ਸਿੰਘ, ਅੰਮ੍ਰਿਤਸਰ ਤੋਂ ਕੁਲਦੀਪ ਧਾਲੀਵਾਲ, ਸ੍ਰੀ ਆਨੰਦਪੁਰ ਸਾਹਿਬ ਤੋਂ ਨਰਿੰਦਰ ਸਿੰਘ ਸ਼ੇਰਗਿਲ ਸ਼ਾਮਿਲ ਹਨ।

https://www.facebook.com/LivingIndiaNewschannel/videos/886125051591790/

ਇਹਨਾਂ ਨਾਵਾਂ ਦਾ ਐਲਾਨ ਆਪ ਪਾਰਟੀ ਦੀ ਕੋਰ ਕਮੇਟੀ ਮੀਟਿੰਗ ਵਿੱਚ ਕੀਤਾ ਗਿਆ ਤੇ ਨਾਲ ਹੀ ਮੀਟਿੰਗ ਵਿੱਚ ਇਹ ਵੀ ਕਿਹਾ ਕਿ ਬਾਕੀ ਉਮੀਦਵਾਰਾਂ ਦਾ ਨਾਂਅ ਨਵੰਬਰ ਵਿੱਚ ਸ਼ਾਮਿਲ ਕੀਤਾ ਜਾਵੇਗਾ। ਇਸ ਮੀਟਿੰਗ ਦੇ ਦੌਰਾਨ ਵਿਧਾਇਕ ਬਲਜਿੰਦਰ ਕੌਰ ਨੇ ਕੇਂਦਰ ਸਰਕਾਰ ਤੇ ਨਿਸ਼ਾਨਾ ਸਾਧਿਆ। ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀ ਦੇਣ ਦੇ ਨਾਂਅ ਤੇ ਧੋਖਾ ਕੀਤਾ ਹੈ। ਨਾਲ ਹੀ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਵੀ ਝੁਠੇ ਵਾਅਦੇ ਕੀਤੇ ਹਨ।

Leave a Reply

Your email address will not be published. Required fields are marked *