ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਚੰਨੀ #MeToo ਵਿਵਾਦ ਵਿੱਚ ਫਸੇ ਹੋਏ ਹਨ ਜਿਸ ਕਾਰਨ ਇਹ ਮਾਮਲਾ ਕਾਫੀ ਗਰਮਾਇਆ ਹੋਇਆ ਹੈ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਵਿਰੋਧੀ ਪਾਰਟੀ ਪੰਜਾਬ ਸਰਕਾਰ ਦੀ ਕਾਰਵਾਈ ਤੇ ਕੈਪਟਨ ਅਮਰਿੰਦਰ ਸਿੰਘ ਤੇ ਲਗਾਤਾਰ ਨਿਸ਼ਾਨਾ ਸਾਧ ਰਹੇ ਹਨ। ਨਾਲ ਹੀ ਚਰਨਜੀਤ ਚੰਨੀ ਦੇ ਅਸਤੀਫੇ ਦੀ ਮੰਗ ਵੀ ਕਰ ਰਹੇ ਹਨ।
ਉੱਥੇ ਹੀ ਦੂਜੇ ਪਾਸੇ ਇਸ ਮਾਮਲੇ ਨੂੰ ਕਾਫੀ ਗਰਮਾਉਦਾਂ ਹੋਇਆ ਦੇਖਦੇ ਹੋਏ ਚਰਨਜੀਤ ਚੰਨੀ ਨੇ ਇਸ ਮਾਮਲੇ ਤੇ ਆਪਣੀ ਸਫਾਈ ਦਿੱਤੀ ਹੈ। ਦੱਸ ਦਇਏ ਕਿ ਚਰਨਜੀਤ ਚੰਨੀ ਨੇ ਕਿਹਾ ਹੈ ਕਿ ਅਫਸਰ ਨੂੰ ਉਹ ਮੈਸੇਜ ਗਲਤੀ ਨਾਲ ਹੋ ਗਏ ਸੀ। ਜਿਸਦੀ ਉਹਨਾਂ ਨੇ ਮੁਆਫੀ ਵੀ ਮੰਗ ਲਈ ਸੀ। ਨਾਲ ਹੀ ਉਸਨੇ ਇਹ ਵੀ ਕਿਹਾ ਕਿ ਉਹਨਾਂ ਦੀ ਗਲਤੀ ਨੂੰ ਅਫਸਰ ਨੇ ਮੰਨ ਵੀ ਲਿਆ ਸੀ। ਪਰ ਵਿਰੋਧੀ ਪਾਰਟੀਆਂ ਉਹਨਾਂ ਦੇ ਖਿਲਾਫ ਸਾਜਿਸ਼ ਕਰ ਰਹੇ ਸਨ। ਦੱਸਣਯੋਗ ਗੱਲ ਹੈ ਕਿ ਪੰਜਾਬ ਵਿੱਚ ਇਰ ਆਈ.ਐਸ ਅਫਸਰ ਨੇ ਪੰਜਾਬ ਕੈਬਨਿਟ ਮੰਤਰੀ ਤੇ #MeToo ਮੁਹਿੰਮ ਦੇ ਚੱਲਦੇ ਅਸ਼ਲੀਲ ਮੈਸੇਜ ਭੇਜਣ ਦਾ ਆਰੋਪ ਲਗਾਇਆ ਹੈ।

