ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅੰਮ੍ਰਿਤਸਰ ਰੇਲ ਹਾਦਸੇ ਦੇ ਬਾਅਦ ਸਿੱਧੂ ਜੋੜਾ ਵਿਵਾਦਾਂ ਵਿੱਚ ਫਸਿਆ ਹੋਇਆ ਹੈ। ਬੀਤੇ ਦਿਨ ਦੁਸਹਿਰੇ ਮੇਲੇ ਦਾ ਪ੍ਰਬੰਧਕ ਸੌਰਭ ਮਦਾਨ ਮਿੱਠੂ ਆਪਣੇ ਪਰਿਵਾਰ ਸਮੇਤ ਜਾਂਚ ਕਮੀਸ਼ਨ ਅੱਗੇ ਪੇਸ਼ ਹੋਇਆ। ਸੂਤਰਾਂ ਤੋ ਪਤਾ ਚਲਿਆ ਹੈ ਕਿ ਕੈਬਨਿਟ ਮੰਤਰੀ ਨਵਜੋਤ ਸਿੰਘ ਅਤੇ ਨਵਜੋਤ ਕੌਰ ਦੇ ਖਿਲਾਫ ਜਾਂਚ ਕਮਿਸ਼ਨ ਦੇ ਸਾਹਮਣੇ ਪੇਸ਼ ਹੋਣ ਲਈ ਸੰਮਨ ਭੇਜਿਆ ਗਿਆ।
ਸੁਤਰਾਂ ਤੋਂ ਇਹ ਵੀ ਪਤਾ ਚਲਿਆ ਹੈ ਕਿ ਸਿੱਧੂ ਜੋੜੇ ਨੂੰ ਸੰਮਨ ਜਲੰਧਰ ਦੇ ਡਵੀਜਨਲ ਕਮਿਸ਼ਨਰ ਬੀ ਪਾਰਸ਼ੂਆਰਥਾ ਦੀ ਅਗਵਾਈ ਹੇਠ ਹੀ ਇਸ ਸੰਮਨ ਨੂੰ ਭੇਜਿਆ ਗਿਆ ਹੈ। ਇਸ ਸੰਮਨ ਵਿੱਚ ਨਵਜੋਤ ਕੌਰ ਸਿੱਧੂ ਅਤੇ ਨਵਜੋਤ ਸਿੰਘ ਸਿੱਧੂ ਨੂੰ 3 ਨਵੰਬਰ ਨੂੰ ਜਾਂਚ ਕਮਿਸ਼ਨ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਜਾਂਚ ਕਮਿਸ਼ਨ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਪੁਲਿਸ, ਰੇਲਵੇ ਪੁਲਿਸ ਅਤੇ ਰੇਲਵੇ ਵਿਭਾਗ ਦੇ ਅਧਿਕਾਰਿਆ ਦੇ ਵੀ ਬਿਆਨ ਦਰਜ ਕਰਵਾਏ ਗਏ ਹਨ। ਜ਼ਿਕਰਯੋਗ ਹੈ ਕਿ ਦੁਸਹਿਰੇ ਵਾਲੇ ਦਿਨ ਇਕ ਅੰਮ੍ਰਿਤਸਰ ਵਿੱਖੇ ਬਹੁਤ ਹੀ ਭਿਆਨਕ ਰੇਲ ਹਾਦਸਾ ਹੋਇਆ ਜਿਸ ਕਾਰਨ ਕਰੀਬ 60 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਕਈ ਘਰ ਤਬਾਅ ਹੋ ਗਏ ਜਦਕਿ ਕਈ ਬੱਚੇ ਬੇਸਹਾਰਾ ਹੋ ਗਏ।




