ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਲੋਕ ਸਭਾ ਦੀਆਂ ਚੋਣਾਂ ਤੋ ਪਹਿਲਾ ਕੁਝ ਖਾਸ ਤੋਹਫਾ ਦੇਣ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਤੋ ਪਤਾ ਚਲਿਆ ਹੈ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ 70 ਕਰੋੜ ਦੇ ਸਮਾਰਟ ਫੋਨਾਂ ਦੁਆਰਾ ਨੌਜਵਾਨਾਂ ਨੂੰ ਖੁਸ਼ ਕਰਨ ਦੀ ਤਿਆਰੀ ਕਰ ਸਕਦੀ ਹੈ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਇਸ ਲਈ ਕਰੀਬ 10 ਕਰੋੜ ਰੁਪਏ ਸਾਲ 2018-19 ਦੇ ਬਜਟ ਵਿੱਚ ਵੀ ਰੱਖਿਆ ਗਿਆ ਹੈ।
ਨਾਲ ਹੀ 60 ਕਰੋੜ ਰੁਪਏ ਦੇ ਹੋਰ ਬਜਟ ਰੱਖਣ ਦੀ ਮੰਗ ਵੀ ਕੀਤੀ ਗਈ ਹੈ। ਜਿਸ ਨਾਲ ਕਿਹਾ ਜਾ ਸਕਦਾ ਹੈ ਕਿ ਪੰਜਾਬ ਸਰਕਾਰ ਨੌਜਵਾਨਾਂ ਲਈ ਕਰੀਬ 70 ਕਰੋੜ ਦੇ ਰੁਪਏ ਦਾ ਪ੍ਰਬੰਧ ਕਰ ਰਹੀ ਹੈ। ਦੱਸਣਯੋਗ ਗੱਲ ਹੈ ਕਿ ਪੰਜਾਬ ਸਰਕਾਰ ਨੇ ਵਿਧਾਨਸਭਾ ਚੋਣਾਂ ਤੋਂ ਪਹਿਲਾ 18 ਤੋਂ 35 ਸਾਲ ਦੇ 50 ਲੱਖ ਨੌਜਵਾਨਾਂ ਨੂੰ ਮੁਫਤ ਸਮਾਰਟ ਫੋਨ ਦੇਣ ਦਾ ਵਾਅਦਾ ਕੀਤਾ ਸੀ।
ਪਰ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦਾ ਖਜਾਨਾ ਖਾਲੀ ਹੈ ਜਿਸ ਕਾਰਨ ਉਹਨਾਂ ਨੇ ਸਮਾਰਟ ਫੋਨ ਨਹੀਂ ਦਿੱਤੇ। ਪਰ ਹੁਣ ਉਹ ਨੌਜਵਾਨਾਂ ਨੂੰ ਸਮਾਰਟ ਫੋਨ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਮਾਘੀ ਤੋਂ ਪਹਿਲਾ ਨੌਜਵਾਨਾਂ ਨੂੰ ਸਮਾਰਟ ਫੋਨ ਦੇ ਸਕਦੀ ਹੈ।


