ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿੱਚ ਨਸ਼ੇ ਦੇ ਕਾਰਨ ਕਈ ਨੌਜਵਾਨਾਂ ਦੀ ਮੌਤ ਹੋਈ ਹੈ ਤੇ ਨਾਲ ਹੀ ਨਸ਼ੇ ਦੇ ਕਾਰਨ ਹੀ ਕਈ ਵੱਡੀ ਵਾਰਦਾਤ ਨੂੰ ਵੀ ਅੰਜਾਮ ਦਿੱਤਾ ਗਿਆ ਹੈ। ਨਸ਼ੇ ਨੇ ਕਈ ਰਿਸ਼ਤਿਆ ਨੂੰ ਵੀ ਤਬਾਹ ਕਰਕੇ ਰੱਖ ਦਿੱਤਾ ਹੈ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਨਸ਼ੇ ਦੀ ਹਾਲਤ ਵਿੱਚ ਪਿਉ ਪੁੱਤ ਦੇ ਰਿਸ਼ਤੇ ਤਾਰ ਤਾਰ ਹੋ ਗਏ। ਮਿਲੀ
ਜਾਣਕਾਰੀ ਦੇ ਅਨੁਸਾਰ ਅੰਮ੍ਰਿਤਸਰ ਦਿਹਾਤੀ ਭਿੰਗੀ ਸੈਦਾਂ ਵਿਖੇ ਇਕ ਨਸ਼ੇੜੀ ਪਿਤਾ ਵੱਲੋਂ ਆਪਣੇ ਹੀ ਪੁੱਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ 83 ਸਾਲਾ ਦਾ ਅਨੂਪ ਸਿੰਘ ਚੌਕੀਦਾਰ ਦੀ ਨੌਕਰੀ ਕਰਦਾ ਸੀ ਤੇ ਨਸ਼ੇ ਦਾ ਆਦੀ ਹੋਇਆ ਪਇਆ ਸੀ।
ਇਸ ਮਾਮਲੇ ਤੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਨਸ਼ੇ ਦੇ ਕਾਰਨ ਹਮੇਸ਼ਾ ਹੀ ਪਿਉ ਪੁੱਤ ਵਿੱਚ ਲੜਾਈ ਹੁੰਦੀ ਰਹਿੰਦੀ ਸੀ। ਇਸ ਵਾਰ ਉਹਨਾਂ ਦੋਹਾਂ ਵਿੱਚ ਪੈਸੇ ਦੇ ਲੈਣ ਦੇਣ ਨੂੰ ਲੈਕੇ ਝਗੜਾ ਹੋ ਗਿਆ ਸੀ ਇਸ ਝਗੜੇ ਦੇ ਕਾਰਨ ਪਿਉ ਨੇ ਗੁੱਸੇ ਵਿੱਚ ਆਪਣੇ ਪੁੱਤ ਦੇ ਸਿਰ ‘ਚ ਦਾਤਰ ਮਾਰ ਦਿੱਤੀ ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲੇ ਨੂੰ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


