ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਦਿਵਾਲੀ ਤੋਂ ਪਹਿਲਾ ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਜੋਰਦਾਰ ਝਟਕਾ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਬੱਸਾਂ ਦਾ ਸਫਰ ਕਰਨ ਵਾਲਿਆ ਲਈ ਹੋਰ ਵੀ ਮਹਿੰਗਾ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਪੰਜਾਬ ਦੇ ਬੱਸਾ ਦਾ ਕਿਰਾਇਆ ਵੱਧਾ ਦਿੱਤਾ ਹੈ।
ਪੰਜਾਬ ਵਿੱਚ ਚੱਲ ਰਹਿਆ ਬੱਸਾ ਦਾ ਕਿਰਾਇਆ 1.17 ਪੈਸੇ ਪ੍ਰਤੀ ਕਿਲੋਮੀਟਰ ਹੋ ਗਈਆ ਹੈ ਜਿਸ ਤੋਂ ਬਾਅਦ ਪੀਆਰਟੀਸੀ ਬੱਸਾ ਨੂੰ 7.71 ਲੱਖ ਰੁਪਏ ਦਾ ਫਾਇਦਾ ਹੋਵੇਗਾ। ਉੱਥੇ ਦੂਜੇ ਪਾਸੇ ਬੱਸਾਂ ਦਾ ਸਫਰ ਕਰਨ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਏਗਾ। ਜਿਕਰਯੋਗ ਗੱਲ ਹੈ ਕਿ ਪੰਜਾਬ ਵਿੱਚ ਇਹ ਕਿਰਾਇਆ ਅੱਜ ਤੋਂ ਲਾਗੂ ਹੋ ਗਿਆ ਹੈ।

