ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਰਾਮਕੋਟ ਨੇੜੇ ਸੀਮਾ ਸੁਰੱਖਿਆ ਬਲਾਂ ਨੇ ਭਾਰਤ ਵਿੱਚ ਦਾਖ਼ਲ ਹੋਣ ਦੀ ਤਾਕ ਵਿੱਚ ਪਾਕਿਸਤਾਨੀ ਨਾਗਰਿਕ ਨੂੰ ਕਾਬੂ ਕਰਨ ਦੀ ਸਫਲਤਾ ਹਾਸਿਲ ਕੀਤੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਰਾਣੀਆਂ ਕੋਲੋਂ ਇਕ ਵਿਅਕਤੀ ਨੂੰ ਇਸ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜੋ ਕਿ ਭਾਰਤ ਵਿੱਚ ਦਾਖਿਲ ਹੋਣ ਦੀ ਤਿਆਰੀ ਕਰ ਰਿਹਾ ਸੀ। ਪਰ ਸਰੱਖਿਆ ਬਲਾਂ ਨੇ ਬਹੁਤ ਹੀ ਚੌਕਣੇ ਢੰਗ ਨਾਲ ਉਸਨੂੰ ਗ੍ਰਿਫਤਾਰ ਕਰ ਲਿਆ।
ਵਿਅਕਤੀ ਨੂੰ ਗ੍ਰਿਫਤਾਰ ਕਰਨ ਦੇ ਨਾਲ ਨਾਲ ਉਸ ਕੋਲੋ ਆਟੋਮੈਟਿਕ ਬੰਦੂਕ ਸੀ4 ਤੇ ਉਸ ਦੇ 24 ਰੌਂਦ ਅਤੇ ਨਾਲ ਹੀ ਤਿੰਨ ਕਿਲੋ ਹੈਰੋਇਨ ਵੀ ਬਰਾਮਦ ਕੀਤਾ ਗਿਆ ਹੈ। ਨਾਲ ਹੀ ਸੁਰੱਖਿਆ ਬਲਾਂ ਨੂੰ ਮੋਬਾਇਲ ਵੀ ਬਰਾਮਦ ਕੀਤਾ ਹੈ ਜਿਸ ਵਿੱਚ ਪਾਕਿਸਤਾਨੀ ਸਿਮ ਕਾਰਡ ਵੀ ਬਰਾਮਦ ਕੀਤਾ ਗਿਆ ਹੈ।



