ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਖਿਲਾਫ ਹਿੰਦੂ ਸ਼ਿਵਸੈਨਾ ਰਾਸ਼ਟਰਵਾਦੀ ਵੱਲੋ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿੱਚ ਸਿੱਧੂ ਮੂਸੇਵਾਲੇ ਦਾ ਪੁਤਲਾ ਵੀ ਸਾੜਿਆ ਗਿਆ ਸੀ।
ਪ੍ਰਦਰਸ਼ਨ ਕਰ ਰਹੇ ਸ਼ਿਵਸੈਨਾ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲੇ ਨੇ ਬੱਬਰ ਖਾਲਸਾ ਦੀ ਹਿਮਾਇਤ ਕੀਤੀ ਤੇ ਨਾਲ ਹੀ ਉਸਨੇ ਇਹ ਵੀ ਕਿਹਾ ਕਿ ਉਹਨੇ ਮੋਟਰਸਾਈਕਲ ਪਰ ਕਾਫੀ ਲੰਬੇ ਸਮੇਂ ਤੋਂ ਬੱਬਰ ਖਾਲਸਾ ਦਾ ਸਟੀਕਰ ਲਗਾਇਆ ਹੋਇਆ ਹੈ। ਸਿੱਧੂ ਦਾ ਇਹ ਬਿਆਨ ਸਾਹਮਣੇ ਆਉਣ ਤੋਂ ਬਾਅਦ ਸ਼ਿਵ ਸੈਨਾ ਦਾ ਕਹਿਣਾ ਹੈ ਕਿ ਸਿੱਧੂ ਬੱਬਰ ਖਾਲਸਾ ਨੂੰ ਸਪੋਰਟ ਕਰਕੇ ਪੰਜਾਬ ਵਿੱਚ ਅੱਤਵਾਦ ਨੂੰ ਵਧਾਵਾ ਦੇ ਰਿਹਾ ਹੈ।
ਸਿਵ ਸੈਨਾ ਦਾ ਇਹ ਵੀ ਕਹਿਣਾ ਹੈ ਕਿ ਪੰਜਾਬ ਵਿੱਚ ਸਿੱਧੂ ਮੁਸੇਵਾਲੇ ਨੂੰ ਨੌਜਵਾਨ ਕਾਫੀ ਪਸੰਦ ਕਰਦੇ ਹਨ ਜਿਸ ਕਾਰਨ ਉਹ ਇਸ ਤਰ੍ਹਾਂ ਦਾ ਕੰਮ ਕਰ ਰਿਹਾ ਹੈ। ਨਾਲ ਹੀ ਉਹਨਾਂ ਦਾ ਇਹ ਵੀ ਕਹਿਣਾ ਹੈ ਕਿ ਪੰਜਾਬ ਪੁਲਿਸ ਨੇ ਵੀ ਸਿਧੂ ਮੁਸੇਵਾਲੇ ਨੂੰ ਬਹੁਤ ਵਾਰੀ ਸਮਝਾਉਣ ਦੀ ਕੋਸ਼ਿਸ਼ ਕੀਤੀ ਹੈ ਇਸਦੇ ਬਾਵਜੁਦ ਵੀ ਉਹ ਇਸ ਤਰ੍ਹਾਂ ਦੇ ਕੰਮ ਕਰਨ ਤੋਂ ਪਿੱਛੇ ਨਹੀਂ ਹੱਟ ਰਿਹਾ ਹੈ।


