ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਦੇ ਪਿੰਡ ਪੇਈ ਪੂਰੀ ਵਿੱਚ ਇਕ ਨੌਜਵਾਨ ਦਾ ਬੇਹਰਿਮੀ ਨਾਲ ਗੋਲੀ ਮਾਰ ਕੇ ਉਸਦਾ ਕਤਲ ਕਰ ਦਿੱਤਾ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਮਨਜਿੰਦਰ ਸਿੰਘ ਨਾਂ ਦੇ ਨੌਜਵਾਨ ਨੂੰ ਉਸਦੇ ਹੀ ਰਿਸ਼ਤੇਦਾਰ ਨੇ ਗੋਲੀ ਮਾਰ ਕੇ ਉਸਦੀ ਹੱਤਿਆ ਕਰ ਦਿੱਤੀ।
ਸੂਤਰਾਂ ਤੋ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਆਰੋਪੀ ਇਸ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੇ ਫਰਾਰ ਹੋ ਗਿਆ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਆਰੋਪੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

