ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਫਿਰੋਜਪੁਰ ਵਿੱਚ ਕਾਂਗਰਸ ਪਾਰਟੀ ਦੇ ਬਲਾਕ ਦਿਹਾਤੀ ਪ੍ਰਧਾਨ ਤੇ ਬਲਾਕ ਸੰਮਤੀ ਮੈਂਬਰ ਦਲਜੀਤ ਸਿੰਘ ਦੁਲਚੀਕੇ ਤੇ ਜਾਨਲੇਵਾ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਨਕਾਬਪੋਸ਼ ਬਦਮਾਸ਼ਾ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ
ਜਿਸ ਕਾਰਨ ਉਹਨਾਂ ਦੀ ਕਾਰ ਨੂੰ ਕਾਫੀ ਨੁਕਸਾਨ ਹੋਇਆ ਪਰ ਉਹਨਾਂ ਦੀ ਜਾਨ ਵਾਲ ਵਾਲ ਬਚ ਗਈ। ਬਦਮਾਸ਼ਾ ਨੇ ਕਾਂਗਰਸੀ ਨੇਤਾ ਤੇ ਉਸ ਸਮੇਂ ਹਮਲਾ ਕੀਤਾ ਜਦੋ ਉਹ ਆਪਣੇ ਘਰ ਨੂੰ ਜਾ ਰਹੇ ਸੀ।
ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


