ਪੁਲਿਸ ਨੇ ਦੇਹ ਵਪਾਰ ਕਰਦੇ ਪ੍ਰੇਮੀ ਜੋੜਿਆਂ ਸਮੇਤ ਹੋਟਲ ਮੈਨੇਜਰ ਨੂੰ ਕੀਤਾ ਗ੍ਰਿਫਤਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਮੋਗਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪੁਲਿਸ ਨੇ ਦੇਹ ਵਪਾਰ ਦਾ ਧੰਦਾ ਕਰਨ ਵਾਲੇ ਪ੍ਰੇਮੀ ਜੋੜੇ ਤੇ ਹੋਟਲ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਮੋਗਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪੁਲਿਸ ਨੇ ਦੇਹ ਵਪਾਰ ਦਾ ਧੰਦਾ ਕਰਨ ਵਾਲੇ ਪ੍ਰੇਮੀ ਜੋੜੇ ਤੇ ਹੋਟਲ ਦੇ ਮੈਨੇਜਰ ਨੂੰ ਗ੍ਰਿਫਤਾਰ ਕੀਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਇਕ ਹੋਟਲ ਤੇ ਛਾਪਾਮਾਰੀ ਕੀਤੀ ਤੇ ਉਹਨਾਂ ਨੇ ਉੱਥੋਂ ਪ੍ਰੇਮੀ ਜੋੜੇ ਅਤੇ ਮੈਨੇਜਰ ਨੂੰ ਗ੍ਰਿਫਤਾਰ ਕੀਤਾ।

arrested

ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕਾਫੀ ਸਮੇਂ ਤੋ ਹੋਟਲ ਵਿੱਚ ਦੇਹ ਵਪਾਰ ਦਾ ਧੱਧਾ ਚੱਲ ਰਿਹਾ ਸੀ। ਇਸ ਸੂਚਨਾ ਤੇ ਆਧਾਰ ਤੇ ਪੁਲਿਸ ਨੇ ਛਾਪੇਮਾਰੀ ਕੀਤੀ। ਪੁਲਿਸ ਨੂੰ ਛਾਪੇਮਾਰੀ ਦੌਰਾਨ ਕਈ ਪ੍ਰੇਮੀ ਜੋੜੇ ਨੂੰ ਤੇ ਹੋਟਲ ਦੇ ਮੈਨੇਜਰ ਨੂੰ ਗ੍ਰਿਫਤਾਰ ਕੀਤਾ। ਫਿਲਹਾਲ ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *