ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿੱਚ ਲਗਾਤਾਰ ਚੋਰੀ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆ ਹਨ। ਪਰ ਪੰਜਾਬ ਪੁਲਿਸ ਇਹਨਾਂ ਮਾਮਲਿਆਂ ਦੇ ਖਿਲਾਫ ਸਖਤੀ ਨਾਲ ਕਾਰਵਾਈ ਨਹੀਂ ਕਰ ਰਹੀ ਹੈ ਜਿਸ ਕਾਰਨ ਇਹ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਫਿਰੋਜਪੁਰ ਤੋਂ ਸਾਹਮਣੇ ਆਇਆ ਹੈ। ਦੱਸ ਦਇਏ ਕਿ ਚੋਰਾਂ ਦੇ ਹੌਸਲੇ ਇਹਨੇ ਬੁਲੰਦ ਹੋ ਗਏ ਹਨ ਕਿ ਉਹਨਾਂ ਨੇ ਚੇਰੀ ਦੀ ਵਾਰਦਾਤ ਨੂੰ ਦਿਨ ਦਿਹਾੜੇ ਅੰਜਾਮ ਦਿੱਤਾ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਚੋਰਾਂ ਨੇ ਦਿਨ ਦਿਹਾੜੇ ਇਕ ਘਰ ਵਿੱਚੋਂ ਕਰੀਬ 6 ਲੱਖ 30 ਹਜਾਰ ਦੀ ਰਕਮ ਅਤੇ ਸੋਨੇ ਦੇ ਗਹਿਣੇ ਤੇ ਆਪਣਾ ਹੱਥ ਸਾਫ ਕੀਤਾ। ਇਸ ਮਾਮਲੇ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਪੀੜਿਤ ਪਰਿਵਾਰ ਨੇ ਦੱਸਿਆ ਕਿ ਚੋਰਾਂ ਨੇ ਇਸ ਵਾਰਦਾਤ ਨੂੰ ਉਸ ਸਮੇਂ ਅੰਜਾਮ ਦਿੱਤਾ ਜਦੋ ਉਹਨਾਂ ਦੇ ਘਰ ਵਿੱਚ ਕੋਈ ਨਹੀਂ ਸੀ ਫਿਲਹਾਲ ਮੌਕੇ ਤੇ ਪੁੱਜੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਗੱਲ ਹੈ ਕਿ ਇਸ ਤਰ੍ਹਾਂ ਦੇ ਕਈ ਮਾਮਲੇ ਸਾਹਮਣੇ ਆਏ ਹਨ ਜਿਹਨਾਂ ਦੇ ਖਿਲਾਫ ਪੁਲਿਸ ਨੂੰ ਕਿਸੇ ਵੀ ਤਰ੍ਹਾਂ ਦਾ ਸਬੁਤ ਨਹੀਂ ਮਿਲਿਆ ਹੈ।

