ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਘਰ ਵਿੱਚ ਇਕੱਲੀ ਮਹਿਲਾ ਨੂੰ ਪੈਸਟਰੀ ਖੁਆਕੇ ਬੇਹੋਸ਼ ਕਰਨ ਤੋਂ ਬਾਅਦ ਮਹਿਲਾ ਦੀ ਜਾਣ-ਪਹਿਚਾਣ ਵਾਲੇ ਵਿਅਕਤੀ ਨੇ ਉਸਦੀ ਇੱਜਤ ਲੁੱਟ ਲਈ |
ਮਾਨਸਾ ਦੇ ਵਾਟਰ ਵਰਕਸ ਰੋੜ ਤੇ ਰਹਿਣ ਵਾਲੀ ਪ੍ਰਵਾਸੀ ਔਰਤ ਦੇ ਬਿਆਨਾਂ ਦੇ ਆਧਾਰ ਤੇ ਸਿਟੀ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਜਦਕਿ ਬਲਾਤਕਾਰ ਕਰਨ ਵਾਲੇ ਫਰਾਰ ਮੁਲਜ਼ਮ ਦੀ ਪੁਲਿਸ ਭਾਲ ਕਰ ਰਹੀ ਹੈ |
ਉੱਧਰ ਥਾਣਾ ਸਿਟੀ ਪੁਲਿਸ ਨੇ ਮਹਿਲਾ ਦੇ ਬਿਆਨਾਂ ਦੇ ਆਧਾਰ ਤੇ ਕਾਰਵਾਈ ਕਰਦਿਆਂ ਬਲਾਤਕਾਰ ਕਰਨ ਵਾਲੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ |



