ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਮੋਗਾ ਦੇ ਪਿੰਡ ਤਾਰੇਵਾਲਾ ਕੋਲ ਇਕ ਭਿਆਨਕ ਹਾਦਸਾ ਵਾਪਰਿਆ। ਦੱਸ ਦਈਏ ਕਿ ਉੱਥੇ ਇਕ ਕਾਰ ਨੂੰ ਉਸ ਸਮੇਂ ਭਿਆਨਕ ਅੱਗ ਲਗ ਗਈ ਜਦੋ ਪਰਾਲੀ ਨੂੰ ਅੱਗ ਲਗੀ ਹੋਈ ਸੀ।
ਮੌਕੇ ਤੇ ਪਹੁੰਚੀ ਪੁਲਿਸ ਨੇ ਦੱਸਿਆ ਕਿ ਪਰਾਲੀ ਦੇ ਧੂੰਏ ਦੇ ਕਾਰਨ ਕਾਰ ਚਾਲਕ ਨੂੰ ਕੁੱਝ ਵੀ ਪਤਾ ਨਹੀਂ ਚਲਿਆ ਜਿਸ ਕਾਰਨ ਕਾਰ ਦਾ ਸਤੁੰਲਨ ਵਿਗੜ ਗਿਆ।
ਫਿਲਹਾਲ ਕਾਰ ਵਿੱਚੋਂ ਚਾਰ ਲੋਕਾਂ ਨੂੰ ਸੁਰੱਖਿਅਤ ਬਾਹਰ ਕੰਢਿਆ ਗਿਆ। ਫਿਲਹਾਲ ਉਹਨਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਾਂਚ ਕੀਤੀ ਜਾ ਰਹੀ ਹੈ।

