ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੂਰੀ ਦਾ ਹੋਇਆ ਦੇਹਾਂਤ, 1971 ਦੀ ਲੜਾਈ ‘ਚ ਨਿਭਾਈ ਸੀ ਅਹਿਮ ਭੂਮਿਕਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਲੌਂਗੇਵਾਲਾ ਦੀ ਲੜਾਈ ਦੇ ਹੀਰੋ ਕਹੇ ਜਾਣ ਵਾਲੇ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਸ਼ਨੀਵਾਰ ਨੂੰ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਕੁਲਦੀਪ ਸਿੰਘ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਲੌਂਗੇਵਾਲਾ ਦੀ ਲੜਾਈ ਦੇ ਹੀਰੋ ਕਹੇ ਜਾਣ ਵਾਲੇ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਸ਼ਨੀਵਾਰ ਨੂੰ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਕੁਲਦੀਪ ਸਿੰਘ ਚਾਂਦਪੁਰੀ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖਰੀ ਸਾਹ ਲਏ।

 Brigadier Kuldeep Singh Chandapuri dies

ਚਾਂਦਪੁਰੀ 78 ਸਾਲਾਂ ਦੇ ਸਨ ਅਤੇ ਕੈਂਸਰ ਦੀ ਬੀਮਾਰੀ ਤੋਂ ਪੀੜਤ ਸਨ।  ਜ਼ਿਕਰਯੋਗ ਹੈ ਕਿ ਰਾਜਸਥਾਨ ਦੇ ਲੌਂਗੇਵਾਲਾ ‘ਚ ਚਾਂਦਪੁਰੀ ਨੇ ਇਕੱਲੇ ਹੀ ਫੌਜ ਦੀ ਨਿੱਕੀ ਜਿਹੀ ਟੁਕੜੀ ਨਾਲ ਪਾਕਿਸਤਾਨ ਨੂੰ ਧੂੜ ਚਟਾਈ ਸੀ।

ਉਨ੍ਹਾਂ ਨੇ ਇਕੱਲਿਆਂ ਪੂਰੀ ਰਾਤ ਪਾਕਿਸਤਾਨੀ ਫੌਜ ਨੂੰ ਰੋਕੀ ਰੱਖਿਆ ਸੀ। ‘ਬਾਰਡਰ’ ਫਿਲਮ ‘ਚ ਅਭਿਨੇਤਾ ਸੰਨੀ ਦਿਓਲ ਨੇ ਮੇਜਰ ਕੁਲਦੀਪ ਸਿੰਘ ਚਾਂਦਪੁਰੀ ਦੀ ਭੂਮਿਕਾ ਹੀ ਨਿਭਾਈ ਸੀ। ਇਸ ਫਿਲਮ ‘ਚ ਚਾਂਦਪੁਰੀ ਦੀ ਵੀਰਤਾ ਨੂੰ ਬਾਖੂਬੀ ਦਰਸਾਇਆ ਗਿਆ ਸੀ | ਕੁਲਦੀਪ ਸਿੰਘ ਚਾਂਦਪੁਰੀ ਨੂੰ ਆਪਣੀਆਂ ਸੇਵਾਵਾਂ ਲਈ ਮਹਾਂਵੀਰ ਚੱਕਰ ਨਾਲ ਸਨਮਾਨਿਤ ਵੀ ਕੀਤਾ ਗਿਆ ਸੀ |

Brigadier Kuldeep Singh Chandapuri dies

Leave a Reply

Your email address will not be published. Required fields are marked *