ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬੀ ਲੋਕਾਂ ਨੇ ਹਰ ਇਕ ਦੇਸ਼ ਵਿੱਚ ਪੰਜਾਬ ਦਾ ਨਾਂਅ ਰੋਸ਼ਨ ਕੀਤਾ ਹੈ ਤੇ ਕਰਦੇ ਵੀ ਆ ਰਹੇ ਹਨ। ਇਸੇ ਤਰ੍ਹਾਂ ਪੰਜਾਬ ਦੀ ਰਹਿਣ ਵਾਲੀ ਸਿਮਰਨ ਕੌਰ ਨੇ ਵੀ ਆਪਣੇ ਕੰਮ ਨਾਲ ਪੰਜਾਬ ਦਾ ਰੋਸ਼ਨ ਕੀਤਾ ਹੈ। ਦੱਸ ਦਇਏ ਕਿ ਅਮੇਰਿਕਾ ਵਿੱਚ ਰਹਿਣ ਵਾਲੀ ਸਿਮਰਨ ਕੌਰ ਨੇ ਕੈਲੀਫੋਰਨੀਆ ਦੇ ਟਰੇਸੀ ਸਿਟੀ ਸਥਿਤ ਵਿੱਚ ਹੋਇਆ ਸਕੂਲ ਬੋਰਡ ਦੀਆਂ ਚੋਣਾਂ ਵਿੱਚ ਜਿੱਤ ਹਾਸਲ ਕੀਤੀ ਹੈ।
ਜਿਸ ਨਾਲ ਉਹਨਾਂ ਨੇ ਆਪਣੇ ਮਾਤਾ ਪਿਤਾ ਦੇ ਨਾਲ ਨਾਲ ਪੰਜਾਬ ਦਾ ਨਾਂਅ ਵੀ ਰੋਸ਼ਨ ਕੀਤਾ ਹੈ। ਸਿਮਰਨ ਦੀ ਇਸ ਜਿੱਤ ਦੇ ਨਾਲ ਪੰਜਾਬੀ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਛਾਈ ਹੋਈ ਹੈ।
ਦੱਸ ਦਈਏ ਕਿ ਸਿਮਰਨ ਹੁਸ਼ਿਆਰਪੁਰ ਦੇ ਟਾਂਡਾ ਦੀ ਰਹਿਣ ਵਾਲੀ ਹੇ ਤੇ ਪਿਛਲੇ 14 ਸਾਲ ਤੋਂ ਅਮਰੀਕਾ ਵਿੱਚ ਰਹ ਰਹੀ ਹੈ। ਇਸ ਜਿੱਤ ਤੋਂ ਬਾਅਦ ਸਿਮਰਨ ਦਾ ਕਹਿਣਾ ਹੈ ਕਿ ਉਹ ਹਰ ਕਿਸੇ ਦੀ ਉਮਿਦਾਂ ਨੂੰ ਪੂਰੀ ਕਰਨ ਦੀ ਕੋਸ਼ਿਸ਼ ਕਰੇਗੀ।


