ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅੰਮ੍ਰਿਤਸਰ ਵਿੱਚ ਹੋਏ ਬੰਬ ਧਮਾਕੇ ਤੋਂ ਬਾਅਦ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਮਲੇ ਦੇ ਪਿੱਛੇ ਖਾਲਿਸਤਾਨ ਦਾ ਹੱਥ ਦੱਸਿਆ। ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਤੋਂ ਬਾਅਦ ਰੈਫਰੈਂਡਮ 2020 ਦੀ ਮੰਗ ਕਰਨ ਵਾਲੇ ਸਿੱਖ ਫਾਰ ਜਸਟਿਸ ਨੇ ਟਵੀਟ ਕਰ ਆਪਣਾ ਬਿਆਨ ਦਿੱਤਾ ਹੈ।
ਟਵੀਟ ਜਰੀਏ ਸਿੱਖ ਫਾਰ ਜਸਟਿਸ ਨੇ ਕਿਹਾ ਕਿ ਇਸ ਹਮਲੇ ਵਿੱਚ ਖਾਲਿਸਤਾਨ ਦਾ ਹੱਥ ਨਹੀਂ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਉਹ ਬੰਬ ਨਾਲ ਨਹੀਂ ਸਗੋਂ ਬੈਲਟ ਨਾਲ ਖਾਲਿਸਤਾਨ ਨੂੰ ਹਾਸਿਲ ਕਰਣਗੇ।
ਦੱਸਣਯੋਗ ਗੱਲ ਹੈ ਕਿ ਅੰਮ੍ਰਿਤਸਰ ਦੇ ਪਿੰਡ ਅਦਲੀਵਾਲ ਦੇ ਨਿਰੰਕਾਰੀ ਭਵਨ ਤੇ ਗ੍ਰਨੇਡ ਨਾਲ ਹਮਲਾ ਹੋਇਆ ਜਿਸ ਕਾਰਨ 4 ਲੋਕਾਂ ਦੀ ਮੌਤ ਹੋ ਗਈ ਜਦਕਿ 19 ਲੋਕ ਇਸ ਹਾਦਸੇ ਵਿੱਚ ਗੰਭੀਰ ਜਖਮੀ ਹੋ ਗਏ।


