ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਦਿਹਾੜੇ ਦੇ ਕਾਰਨ ਤਿਆਰੀਆਂ ਕੀਤੀਆ ਜਾ ਰਹੀਆ ਹਨ। ਜਿਸ ਕਾਰਨ ਸਿੱਖ ਸੰਗਤਾਂ ਨੂੰ ਉਮੀਦ ਹੈ ਕਿ ਉਹ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਦੇ ਦਰਸ਼ਨ ਕਰ ਪਾਉਣਗੇ। ਪਰ ਉਹਨਾਂ ਦੀ ਇਸ ਉਮੀਦ ਤੇ ਪਾਣੀ ਫਿਰਦਾ ਹੋਇਆ ਨਜਰ ਆ ਰਿਹਾ ਹੈ।
ਦੱਸ ਦਈਏ ਕਿ 23 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ ਜਿਸ ਦੇ ਚੱਲਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦੇ ਜੱਥੇ ਨੂੰ ਰਵਾਨਾ ਕੀਤਾ ਜਾਵੇਗਾ। ਇਸ ਜੱਥੇ ਨੂੰ 31 ਨਵੰਬਰ ਨੂੰ ਰਵਾਨਾ ਕੀਤਾ ਜਾਵੇਗਾ। ਸੂਤਰਾਂ ਤੋ ਪਤਾ ਚੱਲਿਆ ਹੈ ਕਿ ਸ਼੍ਰੋਮਣੀ ਕਮੇਟੀ ਨੇ ਕਰੀਬ 1630 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਸੀ ਪਰ ਭੇਜੇ ਗਏ 1630 ਸ਼ਰਧਾਲੂਆਂ ਵਿੱਚੋਂ ਕਰੀਬ 1227 ਸ਼ਰਧਾਲੂਆਂ ਨੂੰ ਹੀ ਵੀਜੇ ਪ੍ਰਾਪਤ ਹੋਏ। ਯਾਨੀ ਕਿ ਕਰੀਬ 403 ਸ਼ਰਧਾਲੂਆਂ ਦੇ ਪਾਸਪੋਰਟ ਨੂੰ ਰੱਦ ਕਰ ਦਿੱਤਾ ਗਿਆ ਹੈ।

