ਮਿਰਚੀ ਨਾਲ ਹਮਲਾ ਕਰਨ ਵਾਲੇ ਵਿਅਕਤੀ ਨੇ ਕੇਜਰੀਵਾਲ ਨੂੰ ਜਾਨ ਤੋਂ ਮਾਰਨ ਦੀ ਦਿੱਤੀ ਧਮਕੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਇਕ ਵਿਅਕਤੀ ਨੇ ਹਮਲਾ ਕੀਤਾ ਇਸ ਹਮਲੇ ਤੋਂ ਬਾਅਦ ਮੌਕੇ ਤੇ ਮੌਜੂਦ ਪੁਲਿਸ ਨੇ ਵਿਅਕਤੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਇਕ ਵਿਅਕਤੀ ਨੇ ਹਮਲਾ ਕੀਤਾ ਇਸ ਹਮਲੇ ਤੋਂ ਬਾਅਦ ਮੌਕੇ ਤੇ ਮੌਜੂਦ ਪੁਲਿਸ ਨੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ। ਨਾਲ ਹੀ ਪੁਲਿਸ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਦੇ ਕਾਰਨ ਬਾਰੇ ਪੁੱਛਿਆ ਤਾਂ ਆਰੋਪੀ ਨੇ ਆਪਣਾ ਬਿਆਨ ਦਰਜ ਕਰਵਾਇਆ।

attack

ਪੁਲਿਸ ਸੂਤਰਾਂ ਨੇ ਦੱਸਿਆ ਕਿ ਆਰੋਪੀ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਉਹ ਦਿੱਲੀ ਸੀਐਮ ਕੇਜਰੀਵਾਲ ਤੋਂ ਨਫਰਤ ਕਰਦਾ ਹੈ ਜਿਸ ਕਾਰਨ ਉਹਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਕੇਜਰੀਵਾਲ ਕਰੀਬ 9 ਸਾਲਾ ਤੋਂ ਲੋਕਾਂ ਨੂੰ ਉੱਲੂ ਬਣਾ ਰਿਹਾ ਹੈ ਜਿਸ ਕਾਰਨ ਉਹ ਉਸਦੇ ਟਾਰਗੇਟ ਤੇ ਹੋਣ ਕਾਰਨ ਉਹਨੂੰ ਜਾਣ ਤੋਂ ਮਾਰਨਾ ਚਾਹੁੰਦਾ ਹੈ।

attack

ਪੁਲਿਸ ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਆਰੋਪੀ ਨੇ ਕੇਜਰੀਵਾਲ ਨੂੰ ਧਮਕੀ ਦਿੰਦੇ ਹੋਏ ਕਿਹਾ ਕਿ ਉਹ ਜੇਲ ਤੋਂ ਬਾਹਰ ਆਕੇ ਉਸਨੂੰ ਗੋਲੀ ਮਾਰ ਦੇਵੇਗਾ। ਦੱਸਣਯੋਗ ਗੱਲ ਹੈ ਕਿ ਬੀਤੇ ਦਿਨ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਤੇ ਅਨਿਲ ਕੁਮਾਰ ਮਿਰਚੀ ਨਾਲ ਹਮਲਾ ਕੀਤਾ ਸੀ ਜਿਸ ਕਾਰਨ ਉਹਨਾਂ ਦੀ ਐਨਕ ਟੁੱਟ ਗਈ ਸੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *