ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ਼੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨਿਰਮਾਣ ਕਾਰਜ ਨੂੰ ਕਰਨ ਲਈ ਕੇਂਦਰ ਸਰਕਾਰ ਵੱਲੋਂ ਹਾਮੀ ਭਰ ਦਿੱਤੀ ਗਈ ਹੈ। ਇਸ ਨਿਰਮਾਣ ਕਾਰਜ ਦੀ ਆਰਥਿਕ ਸਹਾਇਤਾ ਕੇਂਦਰ ਸਰਕਾਰ ਵੱਲੋਂ ਹੀ ਕੀਤੀ ਜਾਵੇਗੀ। ਭਾਰਤ ਸਰਕਾਰ ਦੀ ਮਨਜੂਰੀ ਦੇਣ ਤੋਂ ਬਾਅਦ ਪਾਕਿਸਤਾਨ ਸਰਕਾਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
Indian Cabinet endorsement of Pakistan’s proposition on #KartarPurBorderOpening is victory of peace lobby in both countries, its a step towards right direction and we hope such steps ll encourage voice of reasons and tranquility on both sides of the border.
— Ch Fawad Hussain (@fawadchaudhry) November 22, 2018
ਪਾਕਿਸਤਾਨ ਸਰਕਾਰ ਨੇ ਟਵੀਟ ਦੇ ਜਰੀਏ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹ ਭਾਰਤ ਸਰਕਾਰ ਦੇ ਇਸ ਫੈਸਲੇ ਦਾ ਸੁਆਗਤ ਕਰਦੀ ਹੈ। ਭਾਰਤ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਦੋਹਾਂ ਦੇਸ਼ਾਂ ਦੀ ਜਿੱਤ ਹੋਈ ਹੈ। ਪਾਕਿਸਤਾਨ ਨੇ ਇਹ ਬਿਆਨ ਟਵੀਟ ਦੇ ਜਰੀਏ ਦਿੱਤਾ ਹੈ।
