ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਆਚਾਰੀਆ ਦੇਵਵਰਤ ਨੇ ਸਿਰਮੌਰ ਜ਼ਿਲ੍ਹੇ ‘ਚ ਇਟਰਨਲ ਯੂਨੀਵਰਸਟੀ ਦੀ ਕਨਵੋਕੇਸ਼ਨ ਦੌਰਾਨ ਉਹਨਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚਲਾਈ ਗਈ ਬੇਟੀ ਬਚਾਓ ਬੇਟੀ ਪੜ੍ਹਾਉ ਮੁਹਿੰਮ ਤੇ ਇਕ ਅਹਿਮ ਬਿਆਨ ਦਿੱਤਾ ਹੈ।
ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਆਚਾਰੀਆ ਦੇਵਵਰਤ ਨੇ ਕਿਹਾ ਕਿ ਬੇਟੀ ਬਚਾਉ ਬੇਟੀ ਪੜ੍ਹਾਉ ਦੀ ਮੁਹਿੰਮ ਨੂੰ ਸਭ ਤੋਂ ਪਹਿਲਾ ਸਿੱਖਾਂ ਦੇ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਨੇ ਸ਼ੁਰੂ ਕੀਤੀ ਸੀ।
ਉਹਨਾਂ ਨੇ ਇਸ ਮੁਹਿੰਮ ਨੂੰ ਕਾਂਗੜਾ ਜਿਲ੍ਹੇ ਵਿੱਚ ਕੁੜੀ ਬਚਾਉ ਨਾਂਅ ਦੀ ਮੁਹਿੰਮ ਤੋਂ ਸੁਰੂ ਕੀਤੀ ਸੀ। ਜਿਸ ਤੋਂ ਬਾਅਦ ਇਸ ਮੁਹਿੰਮ ਨੂੰ ਹੁਣ ਮੋਦੀ ਸਰਕਾਰ ਵੱਲੋਂ ਬੇਟੀ ਬਚਾਉ ਬੇਟੀ ਪੜ੍ਹਾਉ ਦੇ ਨਾਂਅ ਤੋਂ ਸ਼ੁਰੂ ਕੀਤੀ ਗਈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਸਿੱਖਾਂ ਨੇ ਸਮਾਜ ਅਤੇ ਦੇਸ਼ ਦੇ ਨਿਰਮਾਣ ਲਈ ਕਈ ਵੱਡੇ ਉਪਰਾਲੇ ਕੀਤੇ ਹਨ।


