ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਇਕ ਪਾਸੇ ਜਿੱਥੇ ਪਾਕਿਸਤਾਨ ਤੇ ਭਾਰਤ ਵਿਚਾਲੇ ਸੱਭ ਠੀਕ ਹੋ ਰਿਹਾ ਹੈ। ਸ਼੍ਰੀ ਕਰਤਾਰਪੁਰ ਲਾਂਘੇ ਦੁਆਰਾ ਦੋਹਾੰ ਦੇਸ਼ਾ ਵਿਚਾਲੇ ਨੇੜਤਾ ਆ ਰਹੀ ਹੈ। ਉੱਥੇ ਹੀ ਦੂਜੇ ਪਾਸੇ ਪਾਕਿਸਤਾਨ ਨੇ ਇਕ ਬਹੁਤ ਹੀ ਹੈਰਾਨੀ ਕਰਨ ਦੇਣ ਵਾਲਾ ਫੈਸਲਾ ਲਿਆ ਹੈ। ਦੱਸ ਦਈਏ ਕਿ ਪਾਕਿਸਤਾਨ ਨੇ ਖਾਲਿਸਤਾਨ ਨੂੰ ਪਾਕਿਸਤਾਨ ਵਿੱਚੇ ਦਫਤਰ ਖੋਲਣ ਦੀ ਇਜਾਜ਼ਤ ਦੇ ਦਿੱਤੀ ਹੈ।
ਇਹਨਾਂ ਹੀ ਨਹੀਂ ਪਾਕਿਸਤਾਨ ਨੇ ਸਿੱਖ ਫਾਰ ਜਸਟਿਸ ਮੁਹਿੰਮ ਨੂੰ ਵੀ ਮਨਜੂਰੀ ਦੇ ਦਿੱਤੀ ਗਈ ਹੈ। ਦੱਸਣਯੋਗ ਗੱਲ ਹੈ ਕਿ ਇਸ ਫੈਸਲੇ ਤੋਂ ਪਹਿਲਾ ਪਾਕਿਸਤਾਨ ਵਿੱਚ ਖਾਲਿਸਤਾਨ ਦੇ ਪੋਸਟਰ ਲੱਗੇ ਸੀ। ਸ਼੍ਰੀ ਕਰਤਾਰਪੁਰ ਲਾਂਘੇ ਨੂੰ ਖੋਲਣ ਤੇ ਦੋਹਾਂ ਦੇਸ਼ਾਂ ਵਿਚਾਲੇ ਨੇੜਤਾ ਵੱਧ ਰਹੀ ਸੀ ਪਰ ਪਾਕਿਸਤਾਨ ਦੇ ਇਸ ਫੈਸਲੇ ਦੇ ਕਾਰਨ ਬਹੁਤ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।

