ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਰਾਪੁਰ ਲਾਂਘੇ ਦਾ ਨੀਂਹ ਪੱਥਰ ਰੱਖਿਆ ਗਿਆ। ਉੱਥੇ ਹੀ ਦੂਜੇ ਪਾਸੇ ਕੱਲ ਪਾਕਿਸਤਾਨ ਵੱਲ਼ੋਂ ਲਾਂਘੇ ਦਾ ਨੀਂਹ ਪੱਥਰ ਰੱਖਿਆ ਜਾਣਾ ਹੈ। ਇਸ ਨੀਂਹ ਪੱਥਰ ਸਮਾਗਮ ਦੇ ਦੌਰਾਨ ਪਾਕਿਸਤਾਨ ਨੇ ਭਾਰਤ ਦੇ ਕਈ ਮੰਤਰੀਆਂ ਅਤੇ ਜਥੇਦਾਰਾਂ ਨੂੰ ਸੱਦਾ ਦਿੱਤਾ ਹੈ।
ਦੱਸ ਦਈਏ ਕਿ ਪਾਕਿਸਤਾਨ ਵਿੱਚ ਹੋਣ ਵਾਲੇ ਨੀਂਹ ਪੱਥਰ ਸਮਾਗਮ ਵਿੱਚ ਪੰਜਾਬ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਹਰਦੀਪ ਪੁਰੀ ਸ਼ਾਮਿਲ ਹੋਣਗੇ। ਕਿਹਾ ਇਹ ਵੀ ਜਾ ਰਿਹਾ ਹੈ ਕਿ SGPC ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਸ਼ਾਮਿਲ ਹੋ ਸਕਦੇ ਹਨ।

