ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਖਾਲਿਸਤਾਨ ਦੀ ਮੰਗ ਕਰਨ ਵਾਲੀ ਸਿੱਖਸ ਫਾੱਰ ਜਸਟਿਸ ਨੇ ਪਾਕਿਸਤਾਨ ਸਰਕਾਰ ਨੂੰ ਪੱਤਰ ਲਿਖਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸਿੱਖਸ ਫਾੱਰ ਜਸਟਿਸ ਨੇ ਪਾਕਿਸਤਾਨ ਨੂੰ ਪੱਤਰ ਲਿਖ ਕੇ ਸਿੱਖ ਸ਼ਰਧਾਲੂਆਂ ਦੇ ਲਈ ਕਰੀਬ 1 ਲੱਖ ਵੀਜੇ ਦੀ ਮੰਗ ਕੀਤੀ ਹੈ।
ਦੱਸ ਦਈਏ ਕਿ ਸਿੱਖਸ ਫਾੱਰ ਜਸਟਿਸ ਨੇ ਪਹਿਲਾ ਲਾਹੌਰ ਵਿੱਚ ਦਫਤਰ ਖੋਲਣ ਦੀ ਮਨਜੂਰੀ ਮਿਲ ਚੁੱਕੀ ਹੈ। ਦੱਸਣਯੋਗ ਗੱਲ ਹੈ ਕਿ ਇਕ ਪਾਸੇ ਜਿੱਥੇ ਭਾਰਤ ਅਤੇ ਪਾਕਿਸਤਾਨ ਦੇ ਰਿਸ਼ਤੇ ਲਾਂਘੇ ਦੇ ਰਾਹੀ ਜੁੜ ਰਹੇ ਹਨ ਉੱਥੇ ਹੀ ਦੂਜੇ ਪਾਸੇ ਸਿੱਖਸ ਫਾੱਰ ਜਸਟਿਸ ਵੀ ਇਸ ਮੌਕੇ ਦਾ ਫਾਇਦਾ ਉੱਠਾ ਰਿਹਾ ਹੈ ਜਿਸ ਕਾਰਨ ਭਾਰਤ ਅਤੇ ਪਾਕਿਸਤਾਨ ਦੇ ਰਿਸ਼ਤੀਆਂ ਵਿੱਚ ਖਰਾਬੀ ਆ ਸਕਦੀ ਹੈ।

