ਨੀਂਹ ਪੱਥਰ ਸਮਾਗਮ ਦੇ ਲਈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਹਰਦੀਪ ਪੁਰੀ ਪਹੁੰਚੇ ਪਾਕਿਸਤਾਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਾਕਿਸਤਾਨ ਵਿੱਚ ਲਾਂਘੇ ਦਾ ਨੀਂਹ ਪੱਥਰ ਰੱਖਿਆ ਜਾਣਾ ਹੈ। ਨੀਂਹ ਪੱਥਰ ਸਮਾਗਮ ਵਿੱਚ ਸ਼ਾਮਿਲ ਹੋਣ ਦੇ ਲਈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਾਕਿਸਤਾਨ ਵਿੱਚ ਲਾਂਘੇ ਦਾ ਨੀਂਹ ਪੱਥਰ ਰੱਖਿਆ ਜਾਣਾ ਹੈ। ਨੀਂਹ ਪੱਥਰ ਸਮਾਗਮ ਵਿੱਚ ਸ਼ਾਮਿਲ ਹੋਣ ਦੇ ਲਈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਹਰਦੀਪ ਪੁਰੀ ਪਾਕਿਸਤਾਨ ਪਹੁੰਚ ਗਏ ਹਨ। ਉਹ ਪਾਕਿਸਤਾਨ ਵਿੱਚ ਹੋਣ ਵਾਲੇ ਨੀਂਹ ਪੱਥਰ ਸਮਾਗਮ ਵਿੱਚ ਸ਼ਿਰਕਤ ਹੋਣਗੇ। ਇਸ ਦੌਰਾਨ ਕੇਂਦਰੀ ਮੰਤਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹਨਾਂ ਲਈ ਇਹ ਪਲ ਬਹੁਤ ਹੀ ਭਾਵਨਾਤਮਕ ਪਲ ਹਨ।

https://www.facebook.com/LivingIndiaNewschannel/videos/964980333672157/

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਉਹ ਬਾਬੇ ਨਾਕ ਦੀ ਸਰਬ ਸ਼ਾਂਝੀਵਾਰਤਾ ਦਾ ਸੁਨੇਹਾ ਲੈਕੇ ਜਾ ਰਹੀ ਹੈ। ਕੇਂਦਰੀ ਮੰਤਰੀ ਨੇ ਇਹ ਵੀ ਕਿਹਾ ਕਿ ਉਹਨਾਂ ਨੇ ਇਸ ਲਈ ਕਿਸੇ ਨੇ ਨਹੀਂ ਬੁਲਾਇਆ ਹੈ ਉਹ ਉੱਥੇ ਸਿਰਫ ਗੁਰੂ ਜੀ ਦੇ ਮੇਹਰ ਸਦਕੇ ਕਾਰਨ ਹੀ ਜਾ ਰਹੇ ਹਨ। ਉੱਥੇ ਹੀ ਦੂਜੇ ਪਾਸੇ  ਇਸ ਮੌਕੇ ਤੇ ਹਰਦੀਪ ਪੁਰੀ ਦਾ ਕਹਿਣਾ ਹੈ ਕਿ ਉਹ ਸ਼੍ਰੀ ਕਰਤਾਪੁਰ ਸਾਹਿਬ ਮੱਥਾ ਟੇਕਣ ਲਈ ਜਾ ਰਹੇ ਹਨ। ਦੱਸਣਯੋਗ ਗੱਲ ਹੈ ਕਿ ਲਾਂਘੇ ਦਾ ਨੀਂਹ ਪੱਥਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੁਆਰਾ ਰੱਖਿਆ ਜਾਵੇਗਾ।

Leave a Reply

Your email address will not be published. Required fields are marked *