ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਫਿਰੋਜ਼ਪੁਰ ਦੀ ਬਸਤੀ ਟੈਂਕਾ ਵਾਲੀ ਚ ਇਕ ਘਰ ਚੋਂ ਇਕ ਨਵਵਿਆਹੁਤਾ ਲੜਕੀ ਦੀ ਭੇਦਭਰੇ ਹਲਾਤਾ ਚ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਦੀ ਹੱਤਿਆ ਕਰ ਉਸਦਾ ਮੂੰਹ ਕੱਪੜੇ ਨਾਲ ਬੰਨਿਆ ਹੋਇਆ ਸੀ ਤੇ ਗਲੇ ਤੇ ਕੱਟ ਲੱਗੇ ਹੋਏ ਸੀ।
ਇਸ ਤੋਂ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲੜਕੀ ਦੀ ਪਛਾਣ ਪੂਜਾ ਦੇ ਨਾਂ ਤੋਂ ਹੋਈ ਹੈ। ਪੂਜਾ ਦਾ ਵਿਆਹ ਦੋ ਸਾਲ ਪਹਿਲਾ ਹੋਇਆ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

