ਲਾਂਘੇ ਰਾਹੀ ਨਵੀਂ ਸ਼ੁਰੂਆਤ- ਭਾਵੁਕ ਹੋਈ ਹਰਸਿਮਰਤ ਕੌਰ ਬਾਦਲ, ਸਿੱਧੂ ਨੇ ਦੋਹਾਂ ਸਰਕਾਰਾਂ ਦਾ ਕੀਤਾ ਧੰਨਵਾਦ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਕੇਂਦਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ , ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਹੋਰਨਾਂ ਮਹੱਤਵਪੂਰਨ ਸਖਸ਼ੀਅਤਾਂ ਵੀ ਮੌਜੂਦ ਰਹੇ। ਇਸ ਦੌਰਾਨ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਭਾਵੁਕ ਹੁੰਦੇ ਹੋਏ ਕਿਹਾ ਕਿ ਇਹ ਸਭ ਬਾਬਾ ਨਾਨਕ ਦੀ ਕ੍ਰਿਪਾ ਦੇ ਕਾਰਨ ਹੀ ਹੋਇਆ ਹੈ ਉੱਥੇ ਹੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਇਸ ਕਾਰਜ ਦੇ ਲਈ ਦੋਨਾਂ ਸਰਕਾਰਾਂ ਦਾ ਧੰਨਵਾਦ ਕਰਦਾ ਹਾਂ।

https://www.facebook.com/LivingIndiaNewschannel/videos/2214314748854627/

ਦੱਸ ਦਈਏ ਕਿ ਇਸ ਇਤਿਹਾਸਿਕ ਦਿਨ ਲਈ ਸਿੱਖ ਸੰਗਤ ਨੇ ਕਰੀਬ 71 ਸਾਲਾ ਤੱਕ ਇੰਤਜਾਰ ਕੀਤਾ ਤੇ ਹੁਣ ਉਹਨਾਂ ਦਾ ਇਹ ਇੰਤਜਾਰ ਖਤਮ ਹੋ ਗਿਆ ਹੈ। ਦੱਸ ਦਈਏ ਕਿ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਦੌਰਾਨ ਇਸ ਨਾਲ ਜੁੜੀ ਜਸਤਾਵੇਜੀ ਫਿਲਮ ਵੀ ਦਿਖਾਈ ਗਈ ਸੀ ਜਿਸ ਨਾਲ ਲਾਂਘੇ ਤੋਂ ਜੁੜੀ ਸਾਰੀ ਜਾਣਕਾਰੀ ਦਿੱਤੀ ਗਈ ਸੀ। ਦੱਸਣਯੋਗ ਗੱਲ ਹੈ ਕਿ ਇਹ ਕਰਤਾਰਪੁਰ ਲਾਂਘਾ ਡੇਰਾ ਬਾਬਾ ਨਾਨਕ ਨੂੰ ਪਾਕਿਸਤਾਨ ਵਿੱਚ ਸਥਿਤ ਸ਼੍ਰੀ ਕਰਤਾਰਪੁਰ ਸਾਹਿਬ ਨਾਲ ਜੋੜੇਗਾ। ਡੇਰਾ ਬਾਬਾ ਨਾਨਕ ਤੋਂ ਸ਼੍ਰੀ ਕਰਤਾਰਪੁਰ ਸਾਹਿਬ ਦੀ ਦੂਰੀ ਕਰੀਬ 4 ਕਿਲੋਮੀਟਰ ਦੀ ਹੈ। ਕਰਤਾਰਪੁਰ ਲਾਂਘਾ ਬਣਨ ਤੋਂ ਬਾਅਦ ਸਿੱਖ ਸੰਗਤ ਬਿਨ੍ਹਾਂ ਵੀਜੇ ਤੋਂ ਵੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ।

Leave a Reply

Your email address will not be published. Required fields are marked *