ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਾਕਿਸਤਾਨ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਨੀਂਹ ਪੱਥਰ ਰੱਖਿਆ ਗਿਆ | ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਨੀਂਹ ਪੱਥਰ ਰੱਖ ਕੇ ਗਲਿਆਰੇ ਦੇ ਉਸਾਰੀ ਕਾਰਜਾਂ ਦੀ ਸ਼ੁਰੂਆਤ ਕਰ ਦਿੱਤੀ ਐ | ਇਸ ਮੌਕੇ ਭਾਰਤ ਤੋਂ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਹਰਦੀਪ ਸਿੰਘ ਪੁਰੀ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਮੌਜੂਦ ਸਨ |
ਇਸ ਮੌਕੇ ਪਾਕਿਸਤਾਨ ਨੇ ਭਾਰਤ ਵੱਲ ਵੀ ਖੁੱਲ੍ਹਦਿਲੀ ਵਿਖਾਈ ਐ | ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਦੋਵਾਂ ਮੁਲਕਾਂ ਨੂੰ ਦੋਸਤੀ ਵੱਲ ਅੱਗੇ ਵਧਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਦੋਵਾਂ ਪਾਸਿਓਂ ਗਲਤੀਆਂ ਹੋਈਆਂ ਹਨ ਪਰ ਦੁਨੀਆ ‘ਤੇ ਕੋਈ ਅਜਿਹਾ ਮਸਲਾ ਨਹੀਂ ਜਿਸ ਦਾ ਹੱਲ਼ ਨਾ ਹੋਵੇ |
Watch Video
https://youtu.be/RuZ4KpUD03Q
