ਰੰਜਿਸ਼ ਦੇ ਚੱਲਦੇ ਬਾਈਕ ਸਵਾਰਾਂ ਨੇ ਨੌਜਵਾਨ ਤੇ ਚਲਾਈਆਂ ਗੋਲੀਆਂ ਪਰ….

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅੰਮ੍ਰਿਤਸਰ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪੁਰਾਣੀ ਰੰਜਿਸ਼ ਦੇ ਚੱਲਦੇ ਅੰਨ੍ਹਵਾਹ ਗੋਲਿਆਂ ਚਲਾਇਆ ਗਿਆ। ਜਿਸ ਕਾਰਨ ਇਸ ਗੋਲੀਬਾਰੀ ਵਿੱਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅੰਮ੍ਰਿਤਸਰ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪੁਰਾਣੀ ਰੰਜਿਸ਼ ਦੇ ਚੱਲਦੇ ਅੰਨ੍ਹਵਾਹ ਗੋਲਿਆਂ ਚਲਾਇਆ ਗਿਆ। ਜਿਸ ਕਾਰਨ ਇਸ ਗੋਲੀਬਾਰੀ ਵਿੱਚ ਬੱਚੇ ਵੀ ਜਖਮੀ ਹੋ ਗਏ।

firing  ਮਿਲੀ ਜਾਣਕਾਰੀ ਦੇ ਅਨੁਸਾਰ ਪੁਰਾਣੀ ਰੰਜਿਸ਼ ਦੇ ਚੱਲਦੇ ਬਾਇਕ ਸਵਾਰਾਂ ਨੇ ਇਕ ਨੌਜਵਾਨ ਤੇ ਗੋਲਿਆਂ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਨੌਜਵਾਨ ਨੇ ਭੱਜ ਕੇ ਆਪਣੀ ਜਾਨ ਤਾਂ ਬਚਾ ਲਈ ਪਰ ਗੋਲੀ ਨੌਜਵਾਨ ਕੋਲ ਖੇਡ ਰਹੇ ਬੱਚਿਆ ਨੂੰ ਜਾ ਲਗੀ ਜਿਸ ਕਾਰਨ ਬੱਚੇ ਗੰਭੀਰ ਜਖਮੀ ਹੋ ਗਏ।

firing

ਸੂਤਰਾਂ ਤੋ ਪਤਾ ਚਲਿਆ ਹੈ ਕਿ ਪੀੜਤ ਪਰਿਵਾਰ ਨੇ ਦੱਸਿਆ ਹੈ ਕਿ ਵਾਰ ਵਾਰ ਪੁਲਿਸ ਨੂੰ ਇਸਦੀ ਸੂਚਨਾ ਦੇਣ ਦੇ ਬਾਵਜੂਦ ਵੀ  ਪੁਲਿਸ ਨੇ ਆਰੋਪਿਆ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਹੈ। ਉੱਥੇ ਹੀ ਦੂਜੇ ਪਾਸੇ ਘਟਨਾ ਵਾਲੀ ਸਥਾਨ ਤੇ ਪਹੁੰਚੀ ਪੁਲਿਸ ਨੇ ਘਟਨਾ ਵਾਲੀ ਸਥਾਨ ਤੋਂ ਗੋਲਿਆਂ  ਦੇ ਖੋਲ ਬਰਾਮਦ ਕੀਤੇ ਹਨ।

firing

ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਗੱਲ ਹੈ ਕਿ ਅੰਮ੍ਰਿਤਸਰ ਵਿੱਚ ਲਗਾਤਾਰ ਇਸ ਤਰ੍ਹਾਂ ਦੀ ਵਾਰਦਾਤਾਂ ਸਾਹਮਣੇ ਆ ਰਹੀ ਹੈ ਜਿਸ ਕਾਰਨ ਉੱਥੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਾ ਹੋਇਆ ਹੈ। ਜਿਸ ਕਾਰਨ ਪੁਲਿਸ ੁਉਹਨਾਂ ਮਾਮਲਿਆਂ ਤੇ ਸਖਤ ਕਾਰਵਾਈ ਕਰਨੀ ਚਾਹਿੰਦੀ ਹੈ।

Leave a Reply

Your email address will not be published. Required fields are marked *