ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਠਾਨਕੋਟ-ਜਲੰਧਰ ਹਾਈਵੇ ਤੋਂ ਪੁਲਿਸ ਨੇ 4 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਨਾਕੇਬੰਦੀ ਦੌਰਾਨ ਹਿਮਾਚਲ ਦੇ ਨੰਬਰ ਵਾਲੀ ਗੱਡੀ ਵਿੱਚ ਜਾ ਰਹੇ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ। ਫਿਲਹਾਲ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ ਸ਼ੱਕੀ ਵਿਅਕਤੀਆਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ।


