ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਕਰਤਾਰਪੁਰ ਲਾਂਘੇ ਨੂੰ ਲੈਕੇ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਦੇ ਇਸ ਬਿਆਨ ਤੋਂ ਬਾਅਦ ਭਾਰਤ ਖਿਲਾਫ ਪਾਕਿਸਤਾਨ ਦੀ ਦੋਗਲੀ ਨੀਤੀ ਬੇਨਕਾਬ ਹੋ ਗਈ ਹੈ।
ਦੱਸ ਦਈਏ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਰਤਾਰਪੁਰ ਲਾਂਘੇ ਦੀ ਗੁਗਲੀ ਮਾਰ ਕੇ ਭਾਰਤ ਨੂੰ ਫਸਾਇਆ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਭਾਰਤ ਦੇ ਮੰਤਰੀਆਂ ਨੂੰ ਲਾਂਘੇ ਦੇ ਲਈ ਸੱਦਾ ਦਿੱਤਾ ਜਿਸ ਤੋਂ ਬਾਅਦ ਭਾਰਤ ਸਰਕਾਰ ਨੇ ਮਜਬੂਰੀ ਵਿੱਚ ਆਕੇ ਆਪਣੇ 2 ਮੰਤਰੀਆਂ ਨੂੰ ਭੇਜਣਾ ਪਿਆ। ਦੱਸਣਯੋਗ ਗੱਲ ਹੈ ਕਿ ਇਹ ਬਿਆਨ ਇਮਰਾਨ ਖਾਨ ਦੇ ਸਾਹਮਣੇ ਹੀ ਦਿੱਤਾ ਹੈ। ਇਸ ਬਿਆਨ ਦੇ ਸਾਹਮਣੇ ਆਉਣ ਤੋਂ ਬਾਅਦ ਪਾਕਿਸਤਾਨ ਸਰਕਾਰ ਤੇ ਕਈ ਸਵਾਲ ਖੜ੍ਹੇ ਹੋ ਗਏ ਹਨ।


