ਹੁਣ ਘਰ-ਘਰ ਪਹੁੰਚੇਗਾ ਆਟਾ, ਨਵੀਂ ਖੇਡ ਪਾਲਿਸੀ ਨੂੰ ਮਨਜ਼ੂਰੀ,  ਕੈਬਨਿਟ ਦੇ ਵੱਡੇ ਫੈਸਲੇ

Punjab Cabinet Decisions : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਪੰਜਾਬ ਕੈਬਨਿਟ ਨੇ ਕੌਮੀ ਖੁਰਾਕ ਸੁਰੱਖਿਆ…

Punjab Cabinet Decisions : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਪੰਜਾਬ ਕੈਬਨਿਟ ਨੇ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਅਧੀਨ ਮਾਡਲ ਫੇਅਰ ਪ੍ਰਾਈਸ ਸ਼ਾਪਸ ਦੇ ਸੰਕਲਪ ਦੀ ਸ਼ੁਰੂਆਤ ਦੀ ਮਨਜ਼ੂਰੀ ਦੇ ਦਿੱਤੀ। 

 ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਲਾਭਪਾਤਰੀਆਂ ਦੇ ਘਰਾਂ ਵਿੱਚ ਪੈਕੇਜ਼ਡ ਆਟਾ/ਪੈਕੇਜ਼ਡ ਕਣਕ ਦੀ ਵੰਡ ਲਈ ਸੋਧੀ ਹੋਈ ਵਿਧੀ ਨੂੰ ਵੀ ਪ੍ਰਵਾਨਗੀ ਦਿੱਤੀ। ਆਟਾ/ਕਣਕ ਦੀ ਵੰਡ ਖੁੱਲ੍ਹੀ ਮਾਤਰਾ, ਸਹੀ ਤੋਲ ਵਿੱਚ, ਰਾਸ਼ਨ ਡਿੱਪੂਆਂ ਤੋਂ ਜਾਂ ਰਾਸ਼ਨ ਡਿੱਪੂ ਹੋਲਡਰ ਵੱਲੋਂ ਵਿਸ਼ੇਸ਼ ਸੀਲਬੰਦ ਪੈਕਟਾਂ ਵਿੱਚ ਲਾਭਪਾਤਰੀਆਂ ਦੇ ਘਰਾਂ ਦੇ ਦਰਵਾਜ਼ੇ ਜਾਂ ਨਜ਼ਦੀਕੀ ਮੋਟਰ ਪੁਆਇੰਟ ਉਤੇ ਪਹੁੰਚਾਉਣ ਦੀ ਇਜਾਜ਼ਤ ਦਿੱਤੀ ਗਈ ਹੈ।

ਲਾਭਪਾਤਰੀ ਲਈ ਪੈਕੇਜ਼ਡ ਆਟਾ/ਪੈਕੇਜ਼ਡ ਕਣਕ ਪ੍ਰਾਪਤ ਕਰਨ ਦਾ ਇਹ ਜ਼ਿਆਦਾ ਸਨਮਾਨਜਨਕ ਤਰੀਕਾ ਹੋਵੇਗਾ ਕਿਉਂਕਿ ਲਾਭਪਾਤਰੀ ਨੂੰ ਖ਼ਾਸ ਤੌਰ ਉਤੇ ਖ਼ਰਾਬ ਮੌਸਮ ਦੇ ਹਾਲਾਤ ਵਿੱਚ ਲੰਬੀਆਂ ਕਤਾਰਾਂ ਵਿੱਚ ਖੜ੍ਹਾ ਹੋਣ ਦੀ ਲੋੜ ਨਹੀਂ ਰਹੇਗੀ।

ਪਤਕਾਰਾਂ ਨੂੰ ਸਸਤੀਆਂ ਦਰਾਂ ਉਤੇ ਰੇਤਾ ਤੇ ਬਜਰੀ ਮੁਹੱਈਆ ਕਰਨ ਅਤੇ ਇਸ ਦੀ ਸਪਲਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਕੈਬਨਿਟ ਨੇ ਪੰਜਾਬ ਕਰੱਸ਼ਰ ਨੀਤੀ 2023 ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਨੀਤੀ ਤਹਿਤ ਕਰੱਸ਼ਰ ਯੂਨਿਟਾਂ ਦੀਆਂ ਦੋ ਮੁੱਖ ਸ਼੍ਰੇਣੀਆਂ ਕਮਰਸ਼ੀਅਲ ਕਰੱਸ਼ਰ ਯੂਨਿਟ (ਸੀ.ਸੀ.ਯੂ.) ਅਤੇ ਪਬਲਿਕ ਕਰੱਸ਼ਰ ਯੂਨਿਟ (ਪੀ.ਸੀ.ਯੂ.) ਹੋਣਗੀਆਂ। ਸਕਰੀਨਿੰਗ-ਕਮ-ਵਾਸ਼ਿੰਗ ਪਲਾਂਟ ਵੀ ਕਰੱਸ਼ਰ ਯੂਨਿਟ ਦੀ ਸ਼ੇ੍ਰਣੀ ਵਿੱਚ ਆਉਣਗੇ।

Leave a Reply

Your email address will not be published. Required fields are marked *