ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਲੁਧਿਆਣਾ ਵਿੱਖੇ ਇਕ MBBS ਦੇ ਵਿਦਿਆਰਥੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ 19 ਸਾਲਾ ਈਸ਼ਨ ਭਾਟਿਆ ਨਵਾਸ਼ਹਿਰ ਦਾ ਰਹਿਣ ਵਾਲਾ ਸੀ। ਲੁਧਿਆਨਾ ਵਿੱਚ ਉਹ ਦਿਆਨੰਦ ਮੇਡੀਕਲ ਕਾਲਜ ਵਿੱਚ MBBS ਦੀ ਪੜ੍ਹਾਈ ਕਰ ਰਿਹਾ ਸੀ
ਜੋ ਪਿਛਲੇ ਕੁੱਝ ਦਿਨਾਂ ਤੋਂ ਮਾਨਸਿਕ ਤੋਰ ਤੇ ਪਰੇਸ਼ਾਨ ਸੀ। ਕਿਹਾ ਜਾ ਰਿਹਾ ਹੈ ਕਿ ਇਸੇ ਪਰੇਸ਼ਾਨੀ ਦੇ ਚੱਲਦੇ ਹੀ ਉਸਨੇ ਇਸ ਤਰ੍ਹਾਂ ਦਾ ਕਦਮ ਉਠਾਇਆ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜੇ ਵਿੱਚ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

