ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਕੈਪਟਨ ਵਾਲੇ ਬਿਆਨ ਤੋਂ ਬਾਅਦ ਪੰਜਾਬ ਦੇ ਕਈ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਦੀ ਮੰਗ ਕਰ ਰਹੇ ਸੀ। ਇਸ ਤੋਂ ਇਲਾਵਾ ਉਹਨਾਂ ਨੇ ਨਵਜੋਤ ਸਿੰਘ ਸਿੱਧੂ ਦੇ ਬਿਆਨ ਤੋਂ ਬਾਅਦ ਕਈ ਕੈਪਟਨ ਦੇ ਮੰਤਰੀ ਥਾਂ-ਥਾਂ ਤੇ ਪੋਸਟਰ ਲਗਾ ਰਹੇ ਹਨ।
ਦੱਸ ਦਈਏ ਕਿ ਕੈਪਟਨ ਦੇ ਮੰਤਰੀਆਂ ਨੇ ਜਲੰਧਰ ਅਤੇ ਲੁਧਿਆਣਾ ਵਿੱਚ ਸਾਡਾ ਕੈਪਟਨ ਪੰਜਾਬ ਦਾ ਕੈਪਟਨ ਹੈ ਦੇ ਨਾਂਅ ਦੇ ਪੋਸਟਰ ਲਗਾ ਰਹੇ ਹਨ। ਇਸ ਪੋਸਟਰ ਦੇ ਜਰੀਏ ਉਹਨਾਂ ਨੇ ਇਹ ਦੱਸਣ ਦੀ ਕੋਸ਼ਿਸ਼ ਕੀਤੀ ਹੈ ਕਿ ਕੈਪਟਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਹਨ।
ਕਿਹਾ ਜਾ ਰਿਹਾ ਹੈ ਕਿ ਇਹ ਪੋਸਟਰ ਭਾਰਤ ਭੂਸ਼ਣ ਆਸ਼ੂ, ਵਿਧਾਇਕ ਰਾਕੇਸ਼ ਪਾਂਡੇ, ਵਿਧਾਇਕ ਸਜੈ ਤਲਵਾੜ, ਵਿਧਾਇਕ ਕੁਲਦੀਪ ਸਿੰਘ ਨੇ ਲਗਵਾਏ ਹਨ। ਦੱਸਣਯੋਗ ਗੱਲ ਹੈ ਕਿ ਤੇਲਗਾੰਨਾ ਵਿੱਚ ਪੱਤਰਕਾਰਾਂ ਨੇ ਨਵਜੋਤ ਸਿੰਘ ਸਿੱਧੂ ਕੋਲੋ ਕੈਪਟਨ ਦੀ ਨਾਰਾਜਗੀ ਤੇ ਸਵਾਲ ਪੁੱਛੇ ਸੀ ਜਿਸ ਤੇ ਉਹਨਾਂ ਨੇ ਕਿਹਾ ਕਿ ਕੌਣ ਕੈਪਟਨ ਉਹਨਾਂ ਦੇ ਕੈਪਟਨ ਰਾਹੁਲ ਗਾਂਧੀ ਸਨ ਇਸ ਬਿਆਨ ਤੋਂ ਬਾਅਦ ਸਿਆਸਤ ਕਾਫੀ ਭੱਖ ਗਈ ਹੈ।


