ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਦਿੱਲੀ ਵਿੱਚ ਫੈਲ ਰਹੇ ਪ੍ਰਦੂਸ਼ਣ ਨੂੰ ਲੈਕੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਦਿੱਲੀ ਸਰਕਾਰ ਦੇ ਖਿਲਾਫ ਸਖਤੀ ਭਰਿਆ ਕਦਮ ਉਠਾਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਅਰਵਿੰਦ ਕੇਜਰੀਵਾਲ ਸਰਕਾਰ ਨੂੰ ਕਰੀਬ 25 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ।
ਕੇਜਰੀਵਾਲ ਦੀ ਸਰਕਾਰ ਨੂੰ ਲੱਗੇ ਇਸ ਜੁਰਮਾਨੇ ਨੂੰ ਸਰਕਾਰੀ ਖਜਾਨੇ ਤੋਂ ਨਹੀਂ ਚੁਕਾਇਆ ਜਾਵੇਗਾ। ਸੂਤਰਾਂ ਤੋ ਪਤਾ ਚਲਿਆ ਹੈ ਕਿ ਇਸ ਜੁਰਮਾਨੇ ਨੂੰ ਸਰਕਾਰੀ ਖਜਾਨੇ ਤੋਂ ਨਹੀਂ ਬਲਕਿ ਸਰਕਾਰੀ ਅਧਿਕਾਰਿਆਂ ਦੀ ਤਨਖਾਹਾਂ ਅਤੇ ਪ੍ਰਦੂਸ਼ਣ ਫੈਲਾਉਣ ਵਾਲੇ ਲੋਕਾਂ ਤੋ ਵਸੂਲੀ ਜਾਵੇਗੀ। ਇਸ ਜੁਰਮਾਨੇ ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਕਹਿਣਾ ਹੈ ਕਿ ਦਿੱਲੀ ਦੀ ਸਰਕਾਰ ਪ੍ਰਦੂਸ਼ਣ ਨੂੰ ਰੋਕਣ ਵਿੱਚ ਅਸਫਲ ਰਹੀ ਹੈ ਜਿਸ ਕਾਰਨ ਉਹਨਾਂ ਨੇ ਦਿੱਲੀ ਸਰਕਾਰ ਦੇ ਖਿਲਾਫ ਸਖਤ ਕਦਮ ਉਠਾਇਆ ਹੈ।

