ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਬਠਿੰਡਾ ਦੇ ਤਲਵੰਡੀ ਸਾਬੋ ਨੇੜੇ ਇਕ ਭਿਆਨਕ ਹਾਦਸਾ ਵਾਪਰਿਆ ਹੈ ਜਿਸ ਕਾਰਨ ਮੌਕੇ ਤੇ ਹੀ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਸੜਕ ਤੇ ਖੜੇ ਟੈਕਰ ਵਿੱਚ ਦਾ ਟਕਰਾਈ ਜਿਸ ਕਾਰਨ ਇਹ ਭਿਆਨਕ ਹਾਦਸਾ ਹੋਇਆ।
ਇਹ ਹਾਦਸਾ ਇਹਨਾਂ ਭਿਆਨਕ ਸੀ ਕਿ ਮੌਕੇ ਤੇ ਇਕ ਵਿਅਕਤੀ ਮੌਤ ਹੋ ਗਈ ਜਦਕਿ 3 ਲੋਕ ਇਸ ਹਾਦਸੇ ਵਿੱਚ ਗੰਭੀਰ ਜਖਮੀ ਹੋ ਗਏ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

