ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਇਕ ਵਾਰ ਫਿਰ ਤੋਂ ਨਵਜੋਤ ਸਿੰਘ ਸਿੱਧੂ ਦੀ ਬਾਜਵਾ ਨੂੰ ਪਾਈ ਜੱਫੀ ਵਿਵਾਦਾਂ ਵਿੱਚ ਆ ਗਈ ਹੈ। ਦੱਸ ਦਈਏ ਕਿ ਅਮਿਤ ਸ਼ਾਹ ਨੇ ਨਵਜੋਤ ਸਿੰਘ ਸਿੱਧੂ ਦੀ ਬਾਜਵਾ ਨੂੰ ਪਾਈ ਜੱਫੀ ਦੇ ਜਰੀਏ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਨਿਸ਼ਾਨਾ ਸਾਧਿਆ।
ਉਹਨਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੁਆਰਾ ਪਾਕਿਸਤਾਨ ਦੇ ਆਰਮੀ ਚੀਫ ਬਾਜਵਾ ਨੂੰ ਪਾਈ ਗਈ ਜੱਫੀ ਲਈ ਰਾਹੁਲ ਗਾਂਧੀ ਤੋਂ ਪੁੱਛਿਆ ਗਿਆ ਸੀ। ਨਾਲ ਹੀ ਉਹਨਾਂ ਨੇ ਸਿੱਧੂ ਨੂੰ ਸਵਾਲ ਪੁੱਛਦੇ ਹੋਏ ਕਿਹਾ ਕਿ ਕਿ ਉਹ ਰਾਹੁਲ ਗਾਂਧੀ ਨੂੰ ਪੁੱਛ ਕੇ ਪਾਕਿਸਤਾਨ ਗਏ ਸੀ।
ਹੁਣ ਦੇਖਣਾ ਹੋਵੇਗਾ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦਾ ਅਮਿਤ ਸ਼ਾਹ ਦੇ ਸਵਾਲ ਤੇ ਕਿਵੇਂ ਦਾ ਜਵਾਬ ਹੋਵੇਗਾ। ਉੱਥੇ ਹੀ ਦੂਜੇ ਪਾਸੇ ਜੇਕਰ ਗੱਲ ਕਰੀਏ ਨਵਜੋਤ ਸਿੰਘ ਸਿੱਧੂ ਦੀ ਤਾਂ ਉਹ ਹਰ ਬਾਰ ਕਿਸੇ ਨਾ ਕਿਸੇ ਵਿਵਾਦ ਨਾਲ ਘਿਰੇ ਹੀ ਰਹਿੰਦੇ ਹਨ।


