ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਜਲੰਧਰ ਦੇ ਆਦਮਪੁਰ ਵਿੱਚ ਦੇਰ ਰਾਤ ਇੱਕ ਘਰ ਵਿੱਚ ਗੈਸ ਸਿਲਿੰਡਰ ਦੇ ਲੀਕ ਹੋਣ ਕਾਰਨ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਘਰ ਵਿੱਚ ਮੌਜੂਦ ਪਿਤਾ ਅਤੇ ਪੁੱਤ ਬੁਰੀ ਤਰ੍ਹਾਂ ਝੁਲਸ ਗਏ।
ਮੌਕੇ ਪਹੁੰਚੀ ਪੁਲਿਸ ਨੇ ਹਾਦਸੇ ਦੇ ਸ਼ਿਕਾਰ ਹੋਏ ਪਿਤਾ ਪੁੱਤ ਨੂੰ ਹਸਪਤਾਲ ਇਲਾਜ ਲਈ ਭਰਤੀ ਕਰਵਾਇਆ ਗਿਆ। ਇਸ ਮਾਮਲੇ ਤੇ ਗੁਆਢੀਆਂ ਦਾ ਕਹਿਣਾ ਹੈ ਕਿ ਦੋਵੇ ਪਿਤਾ ਪੁੱਤ ਨੂੰ ਅੱਗ ਚੋਂ ਕੱਢ ਕੇ ਲਿਆਏ ਸੀ
ਪਰ ਉਨ੍ਹਾਂ ਨੂੰ ਅੱਗ ਲੱਗਣ ਦੇ ਕਾਰਨਾਂ ਬਾਰੇ ਨਹੀਂ ਪਤਾ ਹੈ। ਦੂਜੇ ਪਾਸੇ ਪੀੜਿਤਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਫਿਲਹਾਲ ਪੁਲਿਸ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾ ਰਹੀ ਹੈ।


